ਨਵੀਂ ਦਿੱਲੀ, 14 ਮਈ 2019 - ਜੈੱਟ ਏਅਰਵੇਜ਼ ਦੇ ਸੀ.ਈ.ੳ ਅਤੇ ਮੁੱਖ ਵਿੱਤੀ ਅਧਿਕਾਰੀ (ਸੀ. ਐੱਫ. ਓ.) ਅਮਿਤ ਅਗਰਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦੇ ਪਿੱਛੇ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਦੱਸਣਯੋਗ ਹੈ ਕਿ ਅਪ੍ਰੈਲ ਤੋਂ ਹੀ ਜੈੱਟ ਏਅਰਵੇਜ਼ ਦਾ ਸੰਚਾਲਨ ਬੰਦ ਹੋ ਗਿਆ ਹੈ। ਕਈ ਮਹੀਨਿਆਂ ਤੋਂ ਕਰਮਚਾਰੀਆਂ ਨੂੰ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਏਅਰਲਾਈਨਜ਼ ਸੰਕਟ 'ਚ ਘਿਰੀ ਸੀ। ਜੈੱਟ ਏਅਰਵੇਜ਼ ਦੇ ਬੰਦ ਹੋਣ ਕਾਰਨ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਗੁਆਉਣੀ ਪਈ ਹੈ।