ਹਰਿਆਣਾ ਦੇ ਸਾਰੇ ਸਕੂਲ 16 ਅਪ੍ਰੈਲ ਨੂੰ 2 ਘੰਟੇ ਦੇਰੀ ਨਾਲ ਖੁੱਲ੍ਹਣਗੇ
ਚੰਡੀਗੜ੍ਹ, 15 ਅਪ੍ਰੈਲ 2024 - 'ਦੁਰਗਾ ਅਸ਼ਟਮੀ ਤਿਉਹਾਰ' ਦੇ ਮੱਦੇਨਜ਼ਰ ਹਰਿਆਣਾ ਦੇ ਸਾਰੇ ਸਕੂਲ 16 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ 2 ਘੰਟੇ ਦੇਰੀ ਨਾਲ ਖੁੱਲ੍ਹਣਗੇ। ਸੋਧਿਆ ਸਮਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ 'ਤੇ ਲਾਗੂ ਹੋਵੇਗਾ।
ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਸਕੂਲ ਸਿੱਖਿਆ ਵੱਲੋਂ ਇਸ ਸਬੰਧ ਵਿੱਚ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ 16 ਅਪ੍ਰੈਲ ਨੂੰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ। ਆਮ ਦਿਨਾਂ ਵਿੱਚ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਦੇ ਹਨ। ਵਿਭਾਗ ਨੇ ‘ਦੁਰਗਾ ਅਸ਼ਟਮੀ’ ਤਿਉਹਾਰ ਨੂੰ ਦੇਖਦੇ ਹੋਏ ਦੋ ਘੰਟੇ ਦੀ ਰਿਆਇਤ ਦਿੱਤੀ ਹੈ।