ਫਿਰੋਜ਼ਪੁਰ 7 ਜਨਵਰੀ ( ਗੁਰਿੰਦਰ ਸਿੰਘ) ਇੰਡੀਅਨ ਨੇਵੀ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਜਿਹੜੇ ਇੰਡੀਅਨ ਨੇਵੀ ਦੀਆਂ 3000 ਸੇਲਰ (Sailor) ਦੀਆਂ ਅਸਾਮੀਆਂ ਲਈ ਆਨ ਲਾਈਨ ਅਪਲਾਈ ਕਰ ਚੁੱਕੇ ਹਨ। ਉਨ੍ਹਾਂ ਯੁਵਕਾਂ ਨੂੰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਫ਼ਰੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਯੁਵਕਾਂ ਨੂੰ ਟ੍ਰੇਨਿੰਗ ਦੌਰਾਨ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ ਅਤੇ ਯੁਵਕ ਤੋਂ ਕਿਸੇ ਵੀ ਕਿਸਮ ਦੀ ਕੋਈ ਫ਼ੀਸ ਨਹੀਂ ਲਈ ਜਾਵੇਗੀ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਫ਼ਸਰ ਮੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ ( ਸੀ-ਪਾਈਟ ) ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਇਹ ਪੰਜਾਬ ਸਰਕਾਰ ਦਾ ਅਦਾਰਾ ਹੈ ਜਿੱਥੇ ਯੁਵਕਾਂ ਨੂੰ ਫਰੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਹ ਟ੍ਰੇਨਿੰਗ ਸੈਂਟਰ ਤਲਵੰਡੀ ਭਾਈ ਚੌਕ ਤੋਂ 09 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ । ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਇੰਡੀਅਨ ਨੇਵੀ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਹ ਯੁਵਕ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਆਪਣੇ ਅਸਲ ਦਸਤਾਵੇਜ਼ਾਂ ਨਾਲ ਸਵੇਰੇ 10 ਵਜੇਂ ਰਿਪੋਰਟ ਕਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 88728-02046, 81465-50741 ਤੇ ਸੰਪਰਕ ਕੀਤਾ ਜਾ ਸਕਦਾ ਹੈ ।