← Go Back
ਫ਼ਤਹਿਗੜ੍ਹ ਸਾਹਿਬ, 14 ਜੂਨ :- ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਹਰਭਜਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਅਤੇ ਤਜਰਬੇਕਾਰ ਉਰਦੂ ਦੇ ਮਾਹਰ ਅਧਿਆਪਕ ਵੱਲੋਂ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਰਦੂ ਸਿੱਖਣ ਦੇ ਚਾਹਵਾਨ ਆਪਣੇ ਬਿਨੈ ਪੱਤਰ ਜ਼ਿਲ੍ਹਾ ਭਾਸ਼ਾ ਅਫਸਰ ਦੇ ਤਹਿਸੀਲ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਦਫ਼ਤਰ ਵਿੱਚ 26 ਜੂਨ, 2019 ਤੱਕ ਭੇਜ ਸਕਦੇ ਹਨ।
Total Responses : 189