← Go Back
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਸ.ਸੀ.(ਮੈਡੀਕਲ) ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ।ਐਲਾਨੇ ਗਏ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਸ. ਰਾਜਿੰਦਰ ਲਾਲ ਵਾਸੀ ਕਮਾਲਪੁਰ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਅਤੇ ਜ਼ਿਲੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਓ.ਐੱਸ.ਡੀ. ਡਾ. ਧਰਮਜੀਤ ਸਿੰਘ ਨੇ ਵਿਭਾਗ ਦੇ ਮੁੱਖੀ ਡਾ. ਆਸ਼ਿਮਾ ਪਾਸੀ, ਪ੍ਰਵੀਨ ਕੌਰ, ਸੁਮਨਜੀਤ ਕੌਰ ਅਤੇ ਸਮੂਹ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿੱਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Total Responses : 936