← Go Back
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾਂ ਗੁਰੂਪੁਰਬ ਦੇ ਸੰਬੰਧ ਵਿਚ ਬੰਗੀ ਨਿਹਾਲ ਸਿੰਘ ਵਿਖੇ ਗੁਰੂਦੁਆਰਾ ਗੁਪਤਸਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਦੇ ਬੱਚਿਆਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਸਾਹਿਬ ਪਾਸੋ ਅਸ਼ੀਰਵਾਦ ਪ੍ਰਾਪਤ ਕੀਤਾ। ਕੀਰਤਨ ਦੀ ਇਸ ਸੇਵਾ ਤੋਂ ਖੁਸ਼ ਹੋ ਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ਬਾਬਾ ਮਨਖੁਸ਼ ਸਿੰਘ ਜੀ ਨੇ ਪ੍ਰਿੰਸੀਪਲ ਮੈਡਮ ਭੁਪਿੰਦਰ ਕੌਰ ਜੀ ਦਾ ਅਤੇ ਸਾਰੇ ਬੱਚਿਆਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਬੱਚਿਆਂ ਨੂੰ ਵੀ ਗੁਰਬਾਣੀ ਅਤੇ ਕੀਰਤਨ ਨਾਲ ਜੁੜਣ ਦਾ ਉਪਦੇਸ਼ ਦਿੱਤਾ।
Total Responses : 189