(ਬਠਿੰਡਾ) ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਨੇ ਜੰਮੂ ਕਸ਼ਮੀਰ ਵਿੱਚ ਲੱਗੇ ਕਰਫਿਊ ਕਾਰਨ ਅਾਦੇਸ਼ ਯੂਨੀਵਰਸਿਟੀ ਬਠਿੰਡਾ ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀਆਂ ਪੀ੍ਖਿਅਾਵਾਂ ਸਬੰਧੀ ਅਾ ਰਹੀ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਕੀਤੀ ਇੱਕ ਪ੍ਰੈੱਸ ਬਿਅਾਨ ਰਾਹੀਂ ਸਭਾ ਦੇ ਜ਼ਿਲ੍ਹਾ ਸਕੱਤਰ ਪਿ੍ਸੀਪਲ ਬੱਗਾ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਡਾ: ਅਜੀਤਪਾਲ ਸਿੰਘ ਨੇ ਦੱਸਿਆ ਕਿ ਕਸ਼ਮੀਰ ਦੇ ਬਹੁਤ ਸਾਰੇ ਵਿਦਿਆਰਥੀ ਜੋ ਦੇਸ਼ ਯੂਨੀਵਰਸਿਟੀ ਚ ਪੜ੍ਹਦੇ ਹਨ,ਉਹ ਈਦ ਮੌਕੇ ਦਸ ਦਿਨਾਂ ਦੀਆਂ ਤਿਆਰੀ ਛੁੱਟੀਆਂ ਦੌਰਾਨ ਆਪਣੇ ਘਰਾਂ ਨੂੰ ਗਏ ਸਨ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਧਾਰਾ-307 ਤੇ 35-ਖਤਮ ਕਰਨ ਵੇਲੇ ਉਥੇ ਕਰਫਿਉੂ ਲਾ ਦਿੱਤਾ ਗਿਆ, ਜਿਸ ਕਾਰਨ ਬਹੁਗਿਣਤੀ ਵਿਦਿਆਰਥੀ ਵਾਪਸ ਅਾਦੇਸ਼ ਯੂਨੀਵਰਸਿਟੀ ਨਹੀਂ ਆ ਸਕੇ ਹਨ, ਜਦੋਂ ਕਿ ਯੂਨੀਵਰਸਿਟੀ ਵੱਲੋਂ 23 ਅਗਸਤ ਤੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਭਾ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਵਿਦਿਆਰਥੀ ਵਾਪਸ ਯੂਨੀਵਰਸਿਟੀ ਨਹੀਂ ਆ ਜਾਂਦੇ ਉਦੋਂ ਤੱਕ ਪ੍ਰੀਖਿਆਵਾਂ ਮੁਲਤਵੀ ਰੱਖੀਆਂ ਜਾਣ ਜਾਂ ਫਿਰ ਕਸ਼ਮੀਰੀ ਵਿਦਿਆਰਥੀਆਂ ਦੇ ਲੇਟ ਹੋਣ ਕਾਰਨ ਉਨ੍ਹਾਂ ਦੀ ਪ੍ਰੀਖਿਆ ਵੱਖਰੇ ਤੌਰ ਤੇ ਬਾਅਦ ਵਿੱਚ ਲਏ ਜਾਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੰਗ ਨੂੰ ਲੈ ਕੇ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿੱਚ ਇੱਕ ਵਫਦ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲੇਗਾ