ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਮੋਹਨ ਪਾਲ ਸਿੰਘ ਈਸ਼ਰ, ਕੈਂਪਸ ਡਾਇਰੈਕਟਰ, ਡਾ. ਸਵੀਨਾ ਬਾਂਸਲ, ਡਾ. ਦਿਨੇਸ਼ ਕੁਮਾਰ, ਸ੍ਰੀ ਹਰਜੋਤ ਸਿੰਘ ਸਿੱਧੂ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਚੁਣੇ ਗਏ ਵਿਦਿਆਰਥੀ
ਬਠਿੰਡਾ, 05 ਸਤੰਬਰ 2019: ਇਕ ਵਿਸ਼ੇਸ਼ ਪਲੇਸਮੈਂਟ ਮੁਹਿੰਮ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, (ਐਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਬੀ.ਟੈਕ. (ਈ.ਸੀ.ਈ., ਈ.ਈ. ਅਤੇ ਸੀ.ਐੱਸ.ਈ.) ਅਤੇ ਐਮ.ਬੀ.ਏ ਦੇ ਲਗਭਗ 12 ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ। ਇਨ੍ਹਾਂ ਕੰਪਨੀਆਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਆਕਰਸ਼ਿਤ ਸਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਹੈ।
ਦੋ ਨਾਮਵਰ ਕੰਪਨੀਆਂ ਨੇ ਕੈਂਪਸ ਪਲੇਸਮੈਂਟ ਡਰਾਈਵ ਵਿੱਚ ਹਿੱਸਾ ਲਿਆ, ਜਿਸ ਵਿੱਚ ਸਕੋਪ ਟੈਲੀਕਾਮ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਅਤੇ ਗ੍ਰੇ ਮੈਟਰਜ਼, ਬਠਿੰਡਾ ਸ਼ਾਮਲ ਸਨ। ਇਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਚੋਣ ਸਮੂਹਿਕ ਵਿਚਾਰ ਵਟਾਂਦਰਾ(ਗਰੁੱਪ ਡਿਸਕਸ਼ਨ) ਅਤੇ ਇੰਟਰਵਿਊ ਤੋਂ ਬਾਅਦ ਕੀਤੀ ਗਈ ।
ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਦੇ ਪੰਜ ਵਿਦਿਆਰਥੀ, ਜਿਨ੍ਹਾਂ ਵਿਚ ਤਾਨਿਆ ਗਰਗ, ਆਨੰਦ ਕੁਮਾਰ, ਧਰੁਵ ਮਿਸ਼ਰਾ, ਸ਼ਿਵਮ ਕੁਮਾਰ ਅਤੇ ਯੋਗੀਤਾ ਮਦਾਨ, ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਦੋ ਵਿਦਿਆਰਥੀ ਉਪੇਂਦਰ ਉਪਾਧਿਆਏ ਅਤੇ ਜਸਕੀਰਤ ਸਿੰਘ, ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਦੋ ਵਿਦਿਆਰਥੀ ਆਤਿਸ਼ ਕੁਮਾਰ ਅਤੇ ਅੰਜਨੀ ਕੁਮਾਰ ਨੂੰ ਪ੍ਰਮੁੱਖ ਇੰਡਸਟਰੀ ਸਕੋਪ ਟੈਲੀਕਾਮ ਪ੍ਰਾਈਵੇਟ ਲਿਮਟਿਡ ਵੱਲੋਂ ਚੁਣਿਆ ਗਿਆ ਹੈ, ਜਦੋਂ ਕਿ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵਿਭਾਗ ਦੇ ਤਿੰਨ ਵਿਦਿਆਰਥੀ ਦੀਪਕ ਕੁਮਾਰ, ਸੰਜੇ ਗੋਇਲ ਅਤੇ ਐਸ਼ਵੀਨ ਕੌਰ ਦੀ ਚੋਣ ਗ੍ਰੇ ਮੈਟਰਜ਼, ਬਠਿੰਡਾ ਵਲੋਂ ਨੌਕਰੀ ਲਈ ਕੀਤੀ ਗਈ ਹੈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋਫੈਸਰ (ਡਾ.) ਮੋਹਨ ਪਾਲ ਸਿੰਘ ਈਸ਼ਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਬਿਹਤਰ ਰੁਜ਼ਗਾਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਕੈਂਪਸ ਦੇ ਡਾਇਰੈਕਟਰ ਪ੍ਰੋ. ਸਵੀਨਾ ਬਾਂਸਲ, ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਆਸ਼ੀਸ਼ ਬਾਲਦੀ, ਡਾਇਰੈਕਟਰ ਟਰੇਨਿੰਗ ਐਂਡ ਪਲੇਸਮੈਂਟ, ਸ੍ਰੀ ਹਰਜੋਤ ਸਿੰਘ ਸਿੱਧੂ, ਸੀ.ਐਸ.ਈ. ਵਿਭਾਗ ਦੇ ਮੁਖੀ ਡਾ. ਦਿਨੇਸ਼ ਕੁਮਾਰ, ਈ.ਸੀ.ਈ. ਵਿਭਾਗ ਦੇ ਮੁਖੀ ਡਾ. ਨੀਰਜ ਗਿੱਲ, ਪ੍ਰੋ. ਵੇਦ ਪ੍ਰਕਾਸ਼ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ ਵਿਭਾਗ ਦੇ ਮੁਖੀ, ਡਾ. ਪ੍ਰਿਤਪਾਲ ਸਿੰਘ ਭੁੱਲਰ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਸੇਵਾ ਕੈਰੀਅਰ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ । ਉਨ੍ਹਾਂ ਨੇ ਪ੍ਰਮੁੱਖ ਕੰਪਨੀਆਂ ਵੱਲੋਂ ਇਸ ਕੈਂਪਸ ਦੇ ਵਿਦਿਆਰਥੀਆਂ ਦੀ ਚੋਣ ਕਰਨ ਤੇ ਖੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ।
ਟਰੇਨਿੰਗ ਅਤੇ ਪਲੇਸਮੈਂਟ ਦੇ ਕੋਆਰਡੀਨੇਟਰ ਹਰਅਮ੍ਰਿਤਪਾਲ ਸਿੰਘ ਅਤੇ ਮਨਪ੍ਰੀਤ ਕੌਰ ਨੇ ਵੀ ਪਲੇਸਮੈਂਟ ਡਰਾਈਵ ਵਿਚ ਮੁੱਖ ਭੂਮਿਕਾ ਨਿਭਾਈ।