ਪਟਿਆਲਾ, 8 ਅਕਤੂਬਰ 2019 - ਸਿੱਖਿਆ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ 'ਚ ਨਿਭਾਈ ਸ਼ਲਾਘਾਯੋਗ ਭੂਮਿਕਾ ਸਦਕਾ ਦੋ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ।
ਪਟਿਆਲਾ ਸ਼ਹਿਰ ਵਿੱਚ ਆਯੋਜਿਤ ਇੱਕ ਅਧਿਆਪਕ ਸਨਮਾਨ ਸਮਾਰੋਹ ਵਿੱਚ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਰਾਜਿੰਦਰ ਸਿੰਘ ਚਾਨੀ ਸ.ਸ. ਮਾਸਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜਿਲ੍ਹਾ ਪਟਿਆਲਾ ਅਤੇ ਜਸਵੀਰ ਕੌਰ ਸਾਇੰਸ ਮਿਸਟ੍ਰੈੱਸ ਸਰਕਾਰੀ ਕੋ ਐਜੂ ਸੀਨੀਅਰ ਸੈਕੰਡਰੀ ਸਕੂਲ ਅਐੱਨਨ ਟੀ ਸੀ ਰਾਜਪੁਰਾ ਟਾਊਨ ਜ਼ਿਲ੍ਹਾ ਪਟਿਆਲਾ ਨੂੰ ਆਪਣੇ ਆਪਣੇ ਸਕੂਲਾਂ ਦੇ ਵਿਕਾਸ, ਗੁਣਾਤਮਕ ਸਿੱਖਿਆ, ਸਕੂਲ ਮੁਖੀਆਂ ਨੂੰ ਸਮਾਰਟ ਸਕੂਲ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਸਹਿਯੋਗ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਉਤਸ਼ਾਹਿਤ ਕੀਤਾ।