← Go Back
ਗੁਰਨਾਮ ਸਿੱਧੂ ਫਿਰੋਜ਼ਪੁਰ 07 ਨਵੰਬਰ 2019 : ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਟੀਐੱਸ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਾਰੀਆਂ ਟੀਮਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਖੇਡ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਡਾ. ਵੀਐੱਸ ਭੁੱਲਰ ਅਤੇ ਕੈਂਪਸ ਪੀਆਰਓ ਬਲਵਿੰਦਰ ਸਿੰਘ ਮੋਹੀ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਵੱਖ ਵੱਖ ਇੰਜੀਨੀਅਰਿੰਗ ਕਾਲਜਾਂ ਤੋਂ ਹਾਕੀ ਦੀਆਂ ਦੀਆਂ ਕੁਲ 4 ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਦੌਰਾਨ ਜੀਐਨਡੀਈਸੀ ਲੁਧਿਆਣਾ ਦੀ ਟੀਮ ਪਹਿਲੇ ਸਥਾਨ ਤੇ ਰਹੀ। ਦੂਜਾ ਸਥਾਨ ਸਵਾਮੀ ਵਿਵੇਕਾਨੰਦ ਇੰਸਟੀਚਿਊੂਟ ਬਨੂੜ ਦੀ ਟੀਮ ਨੇ ਹਾਸਲ ਕੀਤਾ ਅਤੇ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੀ ਟੀਮ ਤੀਜੇ ਸਥਾਨ ਤੇ ਰਹੀ। ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਡੀਨ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਤੇਜਪਾਲ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਤਕਸੀਮ ਕੀਤੀਆਂ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਜੇਤੂ ਟੀਮਾਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ।
Total Responses : 257