ਸਰਕਾਰੀ ਪ੍ਰਾਇਮਰੀ ਸਕੂਲ ਹੋਜ਼ਖਾਸ ਵਿਖੇ ਕੀਤਾ ਸਮਾਰਟ ਕਲਾਸ ਰੂਮ ਦਾ ਉਦਘਾਟਨ
ਫਾਜ਼ਿਲਕਾ, 05 ਨਵੰਬਰ 2019: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨੂੰ ਸੋਹਣਾ ਅਤੇ ਸਮਾਰਟ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਫਾਜਿਲਕਾ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪ੍ਰਦੀਪ ਕੁਮਾਰ ਖਨਗਵਾਲ ਵੱਲੋਂ ਜੀਤੋੜ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਹੋਜ ਖਾਸ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਡਿਪਟੀ ਡੀਈਓ ਖਨਗਵਾਲ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਲਾਲਾਬਾਦ-2 ਰਾਜ ਪਾਲ ਸ਼ਰਮਾ, ਸਹਾਇਕ ਪ੍ਰੋਜੈਕਟ ਕੁਆਰਡੀਨੇਟਰ ਵਿਕ੍ਰਮ ਬਜਾਜ, ਬੀਐਮਟੀ ਤਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਡਿਪਟੀ ਡੀਈਓ ਖਨਗਵਾਲ ਨੇ ਕਿਹਾ ਕਿ ਇਹ ਸਮਾਰਟ ਐਲਈਡੀ ਸਰਕਾਰੀ ਪ੍ਰਾਇਮਰੀ ਸਕੂਲ ਹੋਜ਼ ਖਾਸ ਨੂੰ ਸਮਾਰਟ ਬਣਾਉਣ ਹਿਤ ਬੀਪੀਈਓ ਰਾਜਪਾਲ ਸ਼ਰਮਾ ਨੇ ਆਪਣੇ ਵੱਲੋਂ ਦਾਨ ਸਵਰੂਪ ਭੇਂਟ ਕੀਤੀ ਹੈ। ਇਸ ਲਈ ਉਨ੍ਹਾਂ ਦਾ ਵਿਭਾਗ ਵੱਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੇ ਸਕੂਲਾਂ ਨੂੰ ਸਮਾਰਟ ਬਣਾਉਣ ਹਿਤ ਖੁਦ ਅੱਗੇ ਆਉਣ ਅਤੇ ਇਕ ਟੀਮ ਦੇ ਤੌਰ 'ਤੇ ਤਨਦੇਹੀ ਨਾਲ ਕੰਮ ਕਰਨ। ਤਾਂ ਉਹ ਦਿਨ ਦੂਰ ਨਹੀਂ ਜਦੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਕੂਲ ਪੰਜਾਬ 'ਚ ਸਭ ਤੋਂ ਪਹਿਲਾਂ ਸਮਾਰਟ ਸਕੂਲਾਂ ਦੀ ਗਿਣਤੀ 'ਚ ਸ਼ੁਮਾਰ ਹੋ ਜਾਣਗੇ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ 'ਚ ਚੱਲ ਰਹੇ ਪ੍ਰੀ ਪ੍ਰਾਇਮਰੀ ਗਤੀਵਿਧੀਆਂ, ਪੁਸਤਕ ਲੰਗਰ ਅਤੇ ਮਿਡ ਡੇ ਮੀਲ ਸਬੰਧੀ ਆਪਣੀ ਸੰਤੁਸ਼ਟੀ ਜਾਹਿਰ ਕੀਤੀ ਅਤੇ ਸਟਾਫ਼ ਨੂੰ ਬੇਹਤਰ ਸਕੂਲ ਪ੍ਰਬੰਧ ਲਈ ਵਧਾਈ ਵੀ ਦਿੱਤੀ। ਇਸ ਮੌਕੇ ਸਕੂਲ ਇੰਚਾਰਜ਼ ਸਮੇਤ ਅਧਿਆਪਕ ਮੋਹਨ ਲਾਲ, ਪਿੰਡ ਦੇ ਪੰਚ ਕਸ਼ਮੀਰ ਸਿੰਘ, ਬਲੌਰ ਸਿੰਘ, ਜੰਗੀਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।