← Go Back
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਅਕਾਲ ਅਕੈਡਮੀ ਖੂਹੀਆਂ ਸਰਵਰ ਵਿਖੇ ਪਿਛਲੇ ਦਿਨੀ ਨਵੰਬਰ ਨੂੰ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਅਤੇ ਸ਼ਬਦ ਕੀਰਤਨ ਕੀਤਾ ਗਿਆ। ਫਿਰ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਜਿਨ੍ਹਾਂ ਚ ਕਵਿਤਾ ਗਾਇਨ, ਕੋਰੀਓਗ੍ਰਾਫੀਆਂ ਅਤੇ ਨਾਟਕ ਪੇਸ਼ ਕੀਤੇ ਗਏ। ਉਪਰੋਕਤ ਸਾਰੀਆਂ ਗਤੀਵਿਧੀਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ। ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਸਾਰੇ ਮਾਪੇ ਹਾਜ਼ਰ ਸਨ।ਸਮਾਗਮ ਦੇ ਅੰਤ ਵਿੱਚ ਅਧਿਆਪਕਾਂ ਦੁਆਰਾ ਲੰਗਰ ਦੀ ਸੇਵਾ ਵੀ ਕੀਤੀ ਗਈ।
Total Responses : 267