ਵਾਸ਼ਿੰਗਟਨ, 28 ਨਵੰਬਰ 2019 - ਅਮਰੀਕਾ 'ਚ ਫੈਡਰਲ ਲਾਅ ਇਨਫੋਰਸਮੈਂਟ ਏਜੰਸੀਆਂ ਨੇ ਜਾਅਲੀ ਯੂਨੀਵਰਸਿਟੀਆਂ 'ਚ ਦਾਖਲਾ ਲੈਣ ਵਾਲੇ ਘੱਟ ਤੋਂ ਘੱਟ 90 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਭਾਰਤੀ ਸਟੂਡੈਂਟ ਹਨ।
'ਦ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ) ਨੇ ਹੁਣ ਤਕ 250 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਹੋਮਲੈਂਡ ਸਿਕਿਓਰਿਟੀ ਵਿਭਾਗ ਦੁਆਰਾ ਡੈਟਰਾਇਟ ਮੈਟਰੋਪੋਲੀਟਨ ਖੇਤਰ ਵਿੱਚ ਬੰਦ ਹੋ ਚੁੱਕੀ ਯੂਨੀਵਰਸਿਟੀ ਆਫ ਫਾਰਮਿੰਗਟਨ ਵਿੱਚ ਦਾਖਲਾ ਲੈਣ ਦਾ ਲਾਲਚ ਦਿੱਤਾ ਗਿਆ ਸੀ।
ਆਈ.ਸੀ.ਈ ਨੇ ਮਾਰਚ ਵਿੱਚ ਇਸ ਦੁਆਰਾ ਸਥਾਪਤ ਕੀਤੀ ਜਾਅਲੀ ਯੂਨੀਵਰਸਿਟੀ ਤੋਂ 161 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਵਿੱਚ ਜ਼ਿਆਦਾਤਰ ਭਾਰਤੀਆਂ ਨੇ ਇਸ ਯੁਨੀਵਰਸਿਟੀ ਵਿੱਚ ਦਾਖਲਾ ਲਿਆ ਸੀ।
ਯੂਨੀਵਰਸਿਟੀ ਵਿਚ ਦਾਖਲ ਹੋਏ ਵਿਦਿਆਰਥੀ, ਜਿਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਸਨ। ਉਕਤ ਵਿਦਿਆਰਥੀ ਭਾਰਤ ਵਿਚ ਅਮਰੀਕੀ ਅੰਬੈਸੀ ਦੁਆਰਾ ਜਾਰੀ ਕੀਤੇ ਜਾਇਜ਼ ਵੀਜ਼ੇ ਰਾਹੀਂ ਕਾਨੂੰਨੀ ਤੌਰ 'ਤੇ ਅਮਰੀਕਾ ਆਏ ਸਨ।