ਐੱਸ.ਏ.ਐੱਸ ਨਗਰ, 19 ਜਨਵਰੀ , 2020 : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਲਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਨੂੰ ਅਮਨ-ਅਮਾਨ ਅਤੇ ਪੁਖ਼ਤਾ ਪ੍ਰਬੰਧਾਂ ਨਾਲ ਨੇਪਰੇ ਚਾੜ੍ਹਿਆ ਗਿਆ ਹੈ| ਜਿਨ੍ਹਾਂ ਨਕਲ ਅਤੇ ਇਮਪਰਸੋਨੇਸ਼ਨ ਦੇ ਖ਼ਦਸ਼ਿਆਂ ਕਾਰਨ PSTET ਪ੍ਰੀਖਿਆ ਨੂੰ ਕੁੱਝ ਦਿਨ ਟਾਲਣਾ ਪਿਆ ਸੀ, ਉਸ 'ਤੇ ਸਿੱਖਿਆ ਵਿਭਾਗ ਪੰਜਾਬ ਪੂਰੀ ਤਰਾਂ ਨਕੇਲ ਕਸਣ ਤੇ ਕਾਮਯਾਬ ਰਿਹਾ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਕਮ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਸ਼੍ਰੀ ਕ੍ਰਿਸ਼ਨ ਕੁਮਾਰ, ਆਈ.ਏ.ਐੱਸ ਨੇ ਪੰਜਾਬ ਦੇ ਬਠਿੰਡਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ PSTET ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਕੀਤਾ| ਉਨ੍ਹਾਂ ਕਿਹਾ ਕਿ ਸਮੂਹ PSTET ਪ੍ਰੀਖਿਆ ਕੇਂਦਰਾਂ ਵਿੱਚ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਸੀ| ਡਿਊਟੀ ਸਟਾਫ਼ ਨੇ ਬਹੁਤ ਹੀ ਮੁਸਤੈਦੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਈ| ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ 'ਤੇ ਵਿਸ਼ੇਸ਼ ਤੌਰ 'ਤੇ ਵੀਡਿਓ ਰਿਕਾਰਡਿੰਗ ਕਰਵਾਈ ਗਈ ਅਤੇ ਸਿੱਖਿਆ ਅਧਿਕਾਰੀਆਂ ਅਤੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਆਪਣੀਆਂ ਡਿਊਟੀਆਂ ਨੂੰ ਬਾਖ਼ੂਬੀ ਨਿਭਾਇਆ|
ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ PSTET ਪ੍ਰੀਖਿਆ ਡਿਊਟੀ ਸਟਾਫ਼ ਵੱਲੋਂ ਜਿਨ੍ਹਾਂ ਉਮੀਦਵਾਰਾਂ ਤੇ ਇਮਪਰਸੋਨੇਸ਼ਨ ਦਾ ਸ਼ੱਕ ਪਾਇਆ ਗਿਆ, ਉੱਥੇ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ| ਡਿਊਟੀ ਮੈਜਿਸਟ੍ਰੇਟ ਨੇਂ ਮੌਕੇ 'ਤੇ ਹੀ ਕਾਰਵਾਈ ਵੀ ਅਰੰਭ ਦਿੱਤੀ| ਉਨ੍ਹਾਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ ਵਿੱਚ ਨਕਲ ਅਤੇ ਇਮਪਰਸੋਨੇਸ਼ਨ ਵਰਗੀਆ ਗੈਰ-ਜ਼ਿੰਮੇਵਾਰਾਨਾਂ ਕਾਰਵਾਈਆਂ ਕਰਨ ਵਾਲੇ ਉਮੀਦਵਾਰਾਂ ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ|
ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਮ ਡੀ.ਜੀ.ਐੱਸ.ਈ. ਮੁਹੰਮਦ ਤਈਅਬ ਅਤੇ ਡੀ.ਪੀ.ਆਈ. (ਐਲੀਮੈਂਟਰੀ) ਸ਼੍ਰੀ ਇੰਦਰਜੀਤ ਸਿੰਘ ਨੇ ਵੀ ਪੰਜਾਬ ਵਿੱਚ ਬਣੇ ਵੱਖ-ਵੱਖ ੍ਹਛTਥT ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ|
ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੱਤੀ ਕਿ ੍ਹਛTਥT-1 ਦੀ ਸਵੇਰ ਸਮੇਂ ਹੋਈ ਪ੍ਰੀਖਿਆ ਵਿੱਚ 63747 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ| ਇਸ ਵਿੱਚ ਨਕਲ ਦੇ ਦੋ ਕੇਸ ਬਣੇ ਜਿਸ ਵਿੱਚ ਇੱਕ ਜ਼ਿਲ੍ਹਾ ਫ਼ਰੀਦਕੋਟ ਅਤੇ ਦੂਜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਬਣਿਆਂ| ੍ਹਛTਥT-2 ਦੀ ਸ਼ਾਮ ਸਮੇਂ ਹੋਈ ਪ੍ਰੀਖਿਆ ਵਿੱਚ 83754 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ|
ਸ਼੍ਰੀ ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਦੇ 66 ਅਧਿਕਾਰੀਆਂ ਤੋਂ ਇਲਾਵਾ ਫ਼ਲਾਇੰਗ ਸਕੁਆਇਡ ਟੀਮਾਂ ਵੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕਰਨ ਲਈ ਮੁੱਖ ਦਫ਼ਤਰ ਵੱਲੋਂ ਭੇਜੀਆਂ ਗਈਆਂ ਸਨ|
ਸਕੱਤਰ ਸਕੂਲ ਸਿੱਖਿਆ ਕਮ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਸ਼੍ਰੀ ਕ੍ਰਿਸ਼ਨ ਕੁਮਾਰ, ਆਈ.ਏ.ਐੱਸ. ਅਤੇ ਡੀ.ਜੀ.ਐੱਸ.ਈ. ਕਮ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਮੁਹੰਮਦ ਤਈਅਬ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਆਯੋਜਿਤ ਕਰਨ ਲਈ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਕੰਮ ਦੀ ਸਰਾਹਨਾ ਕੀਤੀ|