ਹਰੀਸ਼ ਕਾਲੜਾ
ਰੂਪਨਗਰ, 7 ਫਰਵਰੀ 2020 - ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ੀਅਲ ਵਿੱਚ ਟਾਪ ਕਰਨ ਵਾਲੀ ਸ਼ਵੇਤਾ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਉਹਨਾਂ ਨੇ ਸ਼ਵੇਤਾ ਸ਼ਰਮਾ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਇਕ ਸਰਟੀਫਿਕੇਟ ਅਤੇ 50 ਹਜਾਰ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਸੌਂਪਿਆ ।ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦੀਪਸ਼ਿਖਾ ਸ਼ਰਮਾ ਅਤੇ ਐਸ.ਡੀ.ਐਮ ਹਰਜੋਤ ਕੌਰ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ਼ਵੇਤਾ ਸ਼ਰਮਾ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ੀਅਲ ਦੀ ਪ੍ਰਿਖਿਆ ਵਿੱਚ 1050 ਅੰਕਾਂ ਵਿੱਚੋ 619.75 ਅੰਕ ਪ੍ਰਾਪਤ ਕਰਕੇ ਟਾਪ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸ਼ਵੇਤਾ ਸ਼ਰਮਾ ਬਾਕੀ ਲੜਕੀਆਂ ਵਾਸਤੇ ਵੀ ਪ੍ਰੇਰਨਾ ਸਰੋਤ ਹੈ। ਉਹਨਾਂ ਕਿਹਾ ਕਿ ਲੜਕੀਆਂ ਕਿਸੇ ਨਾਲੋਂ ਘੱਟ ਨਹੀਂ ਹਨ। ਸਿਵਲ ਸਰਵਿਸਿਜ਼, ਜੁਡੀਸ਼ੀਅਲ, ਖੇਡਾਂ ਸਮੇਤ ਹਰ ਖੇਤਰ ਵਿੱਚ ਲੜਕੀਆਂ ਅੱਗੇ ਆ ਰਹੀਆਂ ਹਨ। ਉਹਨਾਂ ਨੇ ਇਸ ਪ੍ਰਾਪਤੀ ਲਈ ਸ਼ਵੇਤਾ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ 'ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਮ੍ਰਿਤਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।