ਅਸਾਮੀਆਂ ਲਈ 14 ਫਰਵਰੀ ਤੱਕ ਕੀਤਾ ਜਾ ਸਕਦੈ ਅਪਲਾਈ
ਅਸਾਮੀਆਂ ਲਈ ਅਪਲਾਈ ਕਰਨ ਦੀ ਉਮਰ ਸੀਮਾ 18 ਤੋਂ 37 ਸਾਲ
ਵਧੇਰੇ ਜਾਣਕਾਰੀ ਲਈ ਕਮਿਸ਼ਨ ਦੀ ਵੈਬਸਾਈਟ www.ppsc.gov.in 'ਤੇ ਕੀਤਾ ਜਾ ਸਕਦਾ ਹੈ ਸੰਪਰਕ
ਫ਼ਤਹਿਗੜ੍ਹ ਸਾਹਿਬ, 10 ਫਰਵਰੀ 2020: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਦੇ ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੋਸਟ ਗਰੈਜੁਏਟ ਵਿਦਿਆਰਥੀਆਂ ਲਈ ਅਕਾਊਂਟੈਂਟ ਦੀਆਂ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਅਪਲਾਈ ਕਰਨ ਲਈ ਉਮਰ ਸੀਮਾ 18 ਤੋਂ 37 ਸਾਲ ਹੈ ਅਤੇ ਇਨ੍ਹਾਂ ਆਸਾਮੀਆਂ ਲਈ 14 ਫਰਵਰੀ, 2020 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਸਾਮੀਆਂ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਮਿਸ਼ਨ ਦੀ ਵੈਬਸਾਈਟ www.ppsc.gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।