ਲੁਧਿਆਣਾ, 20 ਮਾਰਚ 2020 - ਕੋਰੋਨਾਵਾਇਰਸ ਮਹਾਂਮਾਰੀ ਦੇ ਕਾਰਨ ਪੰਜਾਬ ਯੂਨੀਵਰਸਸਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜਾਂ ਵਿੱਚ ਅਧਿਆਪਨ ਬੰਦ ਹੋਣ ਦੇ ਮੱਦੇਨਜ਼ਰ ਜੀ.ਐੱਚ.ਜੀ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂਸਰ ਸੁਧਾਰ ਨੇ ਵਿਦਿਆਰਥੀਆਂ ਲਈ ਆਨਲਾਈਨ ਕਾਲਾਸਾਂ ਲਾਉਣ ਦਾ ਢੰਗ ਅਪਣਾਇਆ ਹੈ। ਫੈਕਲਟੀ ਮੈਂਬਰ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ, ਜਿਵੇਂ ਕਿ ਵਟਸਐਪ ਗਰੁੱਪਾਂ ਦੀ ਸਹਾਇਤਾ ਨਾਲ ਆਪਣੇ-ਆਪਣੇ ਵਿਸ਼ਿਆਂ ਲਈ ਅਧਿਐਨ ਸਮੱਗਰੀ ਉਪਲਬਧ ਕਰਵਾ ਰਹੇ ਹਨ।
ਵਿਦਿਆਰਥੀਆਂ ਨੂੰ ਅਧਿਐਨ ਸਮੱਗਰੀ ਸੰਬੰਧੀ ਆਪਣੀਆਂ ਸਮੱਸਿਆਵਾਂ ਨੂੰ ਆਨਲਾਈਨ ਮੋਡ ਰਾਹੀਂ ਸਪੱਸ਼ਟ ਕਰਨ ਦੀ ਸਲਾਹ ਦਿੱਤੀ ਗਈ ਹੈI ਕਾਲਜ ਦੇ ਪ੍ਰਿੰਸੀਪਲ ਡਾ: ਪਰਗਟ ਸਿੰਘ ਗਰਚਾ ਨੇ ਫੈਕਲਟੀ ਮੈਂਬਰਾਂ ਵੱਲੋਂ ਕੋਰਨਵਾਇਰਸ ਦੇ ਫੈਲਣ ਕਾਰਨ ਅਕਾਦਮਿਕ ਵਿਦਿਆ ਨੂੰ ਖੁੰਝਣ ਨਾ ਦੇਣ ਨੂੰ ਯਕੀਨੀ ਬਣਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ, ਵਿਦਿਆਰਥੀਆਂ ਅਤੇ ਸਮੁਦਾਏ ਨੂੰ ਕਾਲਜ ਦੇ ਯੂ-ਟਿਊਬ ਚੈਨਲ 'ਤੇ ਵੀਡੀਓ ਅਪਲੋਡ ਕਰਕੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਬੈਨਰ ਪਰਦ੍ਰਸ਼ਿਤ ਕਰਕੇ ਕੋਰੋਨਵਾਇਰਸ ਮਹਾਂਮਾਰੀ ਦੇ ਕਾਰਣ, ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।