ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ ,30 ਜੁਲਾਈ 2020 - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਕੂਲੀ ਸਿੱਖਿਆ ਵਿਬਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਸੰਬੰਧੀ ਜਿਲ੍ਹਾ ਸਿੱਖਿਆ ਅਫਸਰ ਰਾਜ ਕੁਮਾਰ ਖੋਸਲਾ ਅਤੇ ਪ੍ਰਾਇਮਰੀ ਜਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਵਿਚ ਰੂਪਨਗਰ ਦੀ ਸਰਕਾਰੀ ਪ੍ਰਾਇਮਰੀ ਸਕੂਲ ਹਵੇਲੀ ਖੁਰਦ ਦੀ ਕਵਿਤਾ ਨੇ ਪਹਿਲਾ ਅਤੇ ਨੰਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਜੋਵਾਲ ਦੀ ਚਰਨਜੀਤ ਕੌਰ ਨੇ ਦੂਜਾ ਮਿਡਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਦੀ ਹਰਮਨਜੀਤ ਕੌਰ ਨੇ ਪਹਿਲਾ ਜਦੋਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।
ਸੈਕੰਡਰੀ ਵਿਭਾਗ ਵਿੱਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਸਿਮਰਨਜੀਤ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਸਿਮਰਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਉਪ ਜਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ , ਸੁਰਿੰਦਰ ਪਾਲ ਸਿੰਘ , ਹਰ ਭੁਪਿੰਦਰ ਕੌਰ ਅਤੇ ਚਰਨਜੀਤ ਸਿੰਘ ਸੋਢੀ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਵਲੋਂ ਕਰਵਾਈ ਗਈ ਪਹਿਲੀ ਵੰਨਗੀ ਸ਼ਬਦ ਗਾਇਨ ਦੀ ਜਿਲ੍ਹਾ ਪੱਧਰੀ ਜੱਜਮੈਂਟ ਮੁਕੰਮਲ ਹੋ ਚੁਕੀ ਹੈ ਅਤੇ ਉਨ੍ਹਾਂ ਜੇਤੂਆਂ ਨੂੰ ਵਧਾਈ ਦਿੱਤੀ ਨੋਡਲ ਅਫਸਰ ਪ੍ਰਿੰਸੀਪਲ ਰੁਚੀ ਗਰੋਵਰ ਅਤੇ ਕਮਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਦੇ ਜੇਤੂਆਂ ਵਲੋਂ ਸੂਬਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿਚ ਹਿੱਸਾ ਲਿਆ ਜਾਵੇਗਾ।