ਚੋਵੇਸ਼ ਲਟਾਵਾ
ਸ੍ਰੀ ਅਨੰਦਪੁਰ ਸਾਹਿਬ 13 ਜੂਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਨ ਅਤੇ ਛੁੱਟੀਆਂ ਦਾ ਸਦਉਪਯੋਗ ਕਰਨ ਦੇ ਮੰਤਵ ਨਾਲ ਪੰਜ ਰੋਜ਼ਾ ਭੰਗੜੇ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ 'ਚ ਵੱਖ ਵੱਖ ਜ਼ਿਲ੍ਹੇ ਦੇ ਸਕੂਲੀ ਤੇ ਕਾਲਜਾਂ ਦੇ ਵਿਦਆਰਥੀਆਂ ਨੁੰ ਪੰਜ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ। ਵਰਕਸ਼ਾਪ ਦੇ ਸਮਾਪਤੀ ਸਮਾਰੋਹ ਵਿੱਚ ਮਸ਼ਹੂਰ ਅਦਾਕਾਰ ਅਤੇ ਗਾਇਕ ਰਵਨੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਰਵਨੀਤ ਦਾ ਕਾਲਜ ਪਹੁੰਚਣ ਤੇ ਸਵਾਗਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਨੂੰ ਹਾਸਲ ਕਰਨ ਲਈ ਇਰਾਦੇ ਮਜ਼ਬੂਤ ਰੱਖਣੇ ਚਾਹੀਦੇ ਹਨ ਤਦ ਹੀ ਨੌਜਵਾਨ ਆਪਣੇ ਮਿਥੇ ਟੀਚੇ ਨੂੰ ਹਾਸਲ ਕਰ ਸਕਦੇ ਹਨ। ਇਸ ਮੌਕੇ ਰਵਨੀਤ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਂ-ਬਾਪ ਅਤੇ ਅਧਿਆਪਕਾਂ ਦਾ ਸਨਮਾਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆਪਣੇ ਸ਼ੌਕ ਨੂੰ ਹੁਨਰ ਵਜੋਂ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋ ਆਪਣੇ ਹੁਨਰ ਨੂੰ ਰੁਜਗਾਰ ਬਣਾ ਕੇ ਸਫਲਤਾ ਵੱਲ ਵੱਧ ਸਕਣ। ਜਿਕਰਯੋਗ ਹੈ ਕਿ ਰਵਨੀਤ ਸਿੰਘ ਦੇ ਪਿਤਾ ਡਾ. ਅਵਤਾਰ ਸਿੰਘ ਖਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਵਿੱਚ ਮੁਖੀ ਵਜੋਂ ਸੇਵਾ ਨਿਭਾ ਰਹੇ ਹਨ।
ਇਸ ਮੌਕੇ ਤੇ ਪੰਜਾਬੀ ਫਿਲਮ ਕਲਾਕਾਰ ਤੇ ਪੰਜਾਬੀ ਗਾਇਕ ਰਵਨੀਤ ਸਿੰਘ ਨਾਲ ਖਾਸ ਗੱਲ-ਬਾਤ ਕੀਤੀ ਗਈ। ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.youtube.com/watch?v=JoGtbh1KQGY&t=39s