ਨਵੀਂ ਦਿੱਲੀ, 14 ਅਗਸਤ, 2019: ਰੈਪਰ ਹਾਰਡ ਕੌਰ ਦਾ ਟਵਿੱਟਰ ਅਕਾਉਂਟ ਮੰਗਲਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ, ਕਿਉਂਕਿ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਦਿਆਂ ਇੱਕ ਵੀਡੀਓ ਪੋਸਟ ਕੀਤੀ ਸੀ।
ਵੀਡੀਓ ਵਿੱਚ, ਉਹ ਖਾਲਿਸਤਾਨ ਸਮਰਥਕਾਂ ਦੇ ਨਾਲ, ਰੈਫਰੈਨਡਮ 202ਦੇ ਹੱਕ ਵਿੱਚ ਬੋਲਦੀ ਨਜ਼ਰ ਆ ਰਹੀ ਹੈ ਅਤੇ ਮੋਦੀ ਅਤੇ ਸ਼ਾਹ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦਿਆਂ ਨਿੰਦਾ ਕਰਦੀ ਵੇਖੀ ਜਾ ਸਕਦੀ ਹੈ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਹਾਰਡ ਕੌਰ ਨੇ ਕਿਸੇ ਭਾਜਪਾ ਲੀਡਰ ਦਾ ਮਜ਼ਾਕ ਉਡਾਇਆ ਹੋਵੇ।
ਇਸ ਸਾਲ ਦੇ ਸ਼ੁਰੂ ਵਿਚ, ਹਾਰਡ ਕੌਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ 'ਤੇ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਉਸ 'ਤੇ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।