ਨਵੀਂ ਦਿੱਲੀ, 30 ਅਗਸਤ 2019 - ਦਿੱਲੀ ਹਾਈ ਕੋਰਟ ਨੇ ਪੰਜਾਬੀ ਫਿਲਮ “ਕੌਮ ਦੇ ਹੀਰੇ” ਨੂੰ ਰਿਲੀਜ਼ ਕਰਨ ਦੀ ਆਗਿਆ ਦੇ ਦਿੱਤੀ ਹੈ, ਜਿਸ ਨੂੰ ਅਗਸਤ 2014 ਵਿੱਚ ਰਿਲੀਜ਼ ਕੀਤਾ ਜਾਣਾ ਸੀ ਜਿਸ 'ਤੇ ਕੁਝ ਪਾਬੰਦੀਆਂ ਲਾ ਕੇ ਉਸਨੂੰ ਰਿਲੀਜ਼ ਕਰਨ ਤੋਂ ਬੈਨ ਕਰ ਦਿੱਤਾ ਗਿਆ ਸੀ।
“ਕੌਮ ਦੇ ਹੀਰੇ” ਇੱਕ ਪੰਜਾਬੀ ਫਿਲਮ ਹੈ ਜਿਸ 'ਚ ਸਤਵੰਤ ਸਿੰਘ, ਬੇਅੰਤ ਸਿੰਘ ਅਤੇ ਕੇਹਰ ਸਿੰਘ ਦੁਆਰਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕੀਤੇ ਕਤਲ ਦੇ ਇਰਦ ਗਿਰਦ ਘੁੰਮਦੀ ਹੈ।
ਪਹਿਲਾਂ ਫਿਲਮ ਨੂੰ ‘ਏ’ ਸਰਟੀਫਿਕੇਟ ਦਿੱਤਾ ਗਿਆ ਸੀ ਪਰ ਬਾਅਦ ਵਿਚ ਸਰਕਾਰ ਦੁਆਰਾ ਫਿਲਮ ਨੂੰ ਭਾਰਤ ਵਿਚ ਰਿਲੀਜ਼ ਕਰਨ ਤੋਂ ਰੋਕ ਦਿੱਤਾ ਗਿਆ ਸੀ।