ਅੰਮ੍ਰਿਤਸਰ, 30 ਨਵੰਬਰ 2019 - ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਮਿਰ ਖ਼ਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮਿਰ ਖ਼ਾਨ ਨੇ ਕਿਹਾ ਕਿ ਉਹ ਅੱਜ ਤੀਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਆਪਣੀ ਨਵੀਂ ਫ਼ਿਲਮ 'ਲਾਲ ਸਿੰਘ ਚੱਢਾ' ਦੀ ਚੱਲ ਰਹੀ ਸ਼ੂਟਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਇਸ ਫ਼ਿਲਮ 'ਚ ਇੱਕ ਨੇਕ ਦਿਲ ਸਿੱਖ ਵਿਅਕਤੀ ਦਾ ਕਿਰਦਾਰ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਕਿਰਦਾਰ ਨਿਭਾਅ ਕੇ ਬਹੁਤ ਚੰਗਾ ਲੱਗ ਰਿਹਾ ਹੈ।
ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਵੀ ਕੀਤਾ।