← Go Back
ਮੁੰਬਈ, 23 ਜਨਵਰੀ 2020 - ਬੀਤੇ ਕੁੱਝ ਦਿਨ ਪਹਿਲਾਂ ਖਾਲਾਪੁਰ ਟੋਲ ਪਲਾਜ਼ਾ ਦੇ ਕੋਲ ਪੁਣੇ-ਮੁੰਬਈ ਐੱਕਸਪ੍ਰੈੱਸ ਵੇ 'ਤੇ ਬਾਲੀਵੁਡ ਅਦਾਕਾਰਾ ਸ਼ਬਾਨਾ ਆਜ਼ਮੀ ਦੀ ਕਾਰ ਨਾਲ ਹਾਦਸਾ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਐੱਮ ਜੀ ਐੱਮ ਹਸਪਤਾਲ ਪਨਵੇਲ 'ਚ ਭਰਤੀ ਕਰਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਇਸ ਸਬੰਧੀ ਉਨ੍ਹਾਂ ਦੇ ਪਤੀ ਜਾਵੇਦ ਅਖਤਰ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚੋਂ ਜਨਰਲ ਵਾਰਡ ਵਿੱਚ ਸਿਫਟ ਕਰ ਦਿੱਤਾ ਜਾਵੇਗਾ ਅਤੇ ਜਦਲ ਹੀ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਜਾਵੇਗੀ।
Total Responses : 266