← Go Back
ਅਸ਼ੋਕ ਵਰਮਾ
ਬਠਿੰਡਾ, 14 ਫਰਵਰੀ 2020 - ਇੰਡੀਅਨ ਆਈਡਲ 'ਚ ਧੁੰਮ ਪਾਉਣ ਵਾਲੇ ਸਨੀ ਹਿੰਦੋਸਤਾਨੀ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੋ ਲੱਖ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬੂਟ ਪਾਲਸ਼ਾਂ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਸਨੀ ਹਿੰਦੋਸਤਾਨੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਨੇ ਆਪਣੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਨੇ ਸਨੀ ਦੀ ਹੌਸਲਾ ਅਫ਼ਜ਼ਾਈ ਕਰਦੇ ਹਨ, ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਨੀ ਹਿੰਦੁਸਤਾਨੀ ਦੇ ਘਰ ਮਕਾਨ ਦੀ ਹਾਲਤ ਬਹੁਤ ਮਾੜੀ ਹੈ ਜਿਸ ਕਾਰਨ ਉਨ੍ਹਾਂ ਮਕਾਨ ਬਣਾਉਣ ਲਈ ਪੰਜਾਬ ਸਰਕਾਰ ਤਰਫ਼ੋਂ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਨੀ ਹਿੰਦੋਸਤਾਨੀ ਨੇ ਬਠਿੰਡਾ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕੀਤਾ ਹੈ। ਇੰਡੀਅਨ ਆਈਡਲ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਸਨੀ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।
Total Responses : 933