ਚੰਡੀਗੜ੍ਹ, 29 ਜੂਨ 2020 : ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨਹਾਂ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਉਨ੍ਹਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਚੰਗਾ ਮਾਂ ਐਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ … ਹਰ ਜਨਮ 'ਚ ਤੇਰਾ ਈ ਪੁੱਤ ਬਣ ਕੇ ਆਵਾਂ ਏਹੀ ਅਰਦਾਸ ਕਰਦਾ। ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਈ ਚਲੇ ਗਏ। ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫੇਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ 'ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਅਤੇ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂਗਾ, ਵਾਅਦਾ ਤੇਰੇ ਨਾਲ।"
ਦੱਸ ਦੇਈਏ ਕਿ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ 'ਤੇ ਦੁੱਖ ਪ੍ਰਗਟਾ ਰਹੇ ਹਨ।