ਮੁੰਬਈ, 11 ਸਤੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗਜ਼ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੈਸ਼ਨ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅਦਾਲਤ ਨੇ ਰੀਆ, ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਲੋਕਾਂ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਅਦਾਲਤ ਨੇ ਕਿਹਾ ਹੈ ਕਿ ਕੇਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਫਿਲਹਾਲ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਮੁੰਬਈ ਦੇ ਸੈਸ਼ਨ ਕੋਰਟ ਨੇ ਲੰਘੇ ਦਿਨ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਰੀਆ ਫਿਲਹਾਲ ਨਿਆਇਕ ਹਿਰਾਸਤ 'ਚ ਜੇਲ੍ਹ 'ਚ ਬੰਦ ਹੈ। ਰਿਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਨੇ ਡਰੱਗਜ਼ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਲਈ 22 ਸਤੰਬਰ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ।