ਚੰਗੀ ਕਾਰਗੁਜ਼ਾਰੀ ਲਈ 108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਫਤਿਹਗੜ੍ਹ ਸਾਹਿਬ , 21 ਮਈ
ਜਿਲਾ ਫਤਿਹਗੜ੍ਹ ਸਾਹਿਬ ਦੇ ਪੇਂਡੂ ਅਤੇ ਸ਼ਹਿਰੀ ਏਰੀਏ ਵਿੱਚ ਐਮਰਜੈਂਸੀ ਸੇਵਾ ਪ੍ਰਦਾਨ ਕਰਨ ਵਾਲੀਆਂ 108 ਐਮਬੂਲੈਂਸਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਇਸ ਖੇਤਰ ਵਿੱਚ ਵਧੀਆ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾ ਸਮੂਹ ਮੁਲਾਜ਼ਮਾਂ ਨੂੰ ਸਨਮਾਨਿਤ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਕਿਟਜ਼ਾ ਹੈਲਥ ਕੇਅਰ ਕੰਪਨੀ ਵੱਲੋਂ ਜੋ 108 ਐਬੂਲੈਂਸ ਸੇਵਾਵਾਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਉਹ ਬਹੁਤ ਸਲਾਘਾਯੋਗ ਹਨ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਪ੍ਰੋਤਸਾਹਿਤ ਕਰਨ ਨਾਲ ਮੁਲਾਜ਼ਮਾ ਅੰਦਰ ਹੋਰ ਉਤਸਾਹ ਪੈਦਾ ਹੋਵੇਗਾ ਅਤੇ ਅੱਗੋਂ ਤੋਂ ਹੋਰ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕਰਨਗੇ।
ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੇ ਕਿਹਾ ਕਿ ਐਂਬੂਲੈਂਸਾਂ ਵਿੱਚ ਤਾਇਨਾਤ ਇਹ ਕਰਮਚਾਰੀ ਲੋੜਵੰਦ ਵਿਅਕਤੀਆਂ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਦਿਵਾ ਕੇ ਉਹਨਾਂ ਦੀ ਜਾਨ ਬਚਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਸਮੇਂ ਸਿਰ ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦੇ ਹਨ। ਉਹਨਾਂ ਕਿਹਾ ਕਿ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਹੁਣ ਤੱਕ ਬਹੁਤ ਵੱਡੀ ਤਾਦਾਦ ਵਿੱਚ ਇਨਸਾਨੀ ਜਿੰਦਗੀ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਦਿਵਾ ਕੇ ਬਚਾਇਆ ਹੈ ,ਇਸ ਲਈ ਕੰਪਨੀ ਵੱਲੋਂ ਇਹਨਾਂ ਦਾ ਸਨਮਾਨ ਕਰਨਾ ਵੀ ਇੱਕ ਸਲਾਘਾਯੋਗ ਕਦਮ ਹੈ। ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ, ਡਾ ਸਰਿਤਾ ,ਕੰਪਨੀ ਦੇ ਆਪਰੇਸ਼ਨ ਹੈਡ ਗੁਰਮਨਦੀਪ ਸਿੰਘ ਅਤੇ ਕਲਸਟਰ ਮੈਨੇਜਰ ਹਰਮਨ ਸਿੰਘ ਵਲੋਂ 108 ਐਂਬੂਲੈਂਸ ਸਟਾਫ਼ ਨੂੰ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਹਨਾਂ ਭਰੋਸਾ ਦਵਾਇਆ ਕਿ ਉਹਨਾਂ ਨੂੰ ਆ ਰਹੀ ਆ ਮੁਸ਼ਕਿਲਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇਗਾ