ਸਰਕਾਰੀ ਸੰਸਥਾਵਾਂ ਵਲੋਂ ਵੋਟਰ ਜਾਗਰੂਕਤਾ ਤਹਿਤ ਨਿਵੇਕਲੀ ਪਹਿਲ
ਅੰਮ੍ਰਿਤਸਰ 17 ਮਈ 2024 - ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰੀ ਆਈ ਟੀ ਆਈ ਬੇਰੀ ਗੇਟ, ਸਰਕਾਰੀ ਆਰਟ ਕਰਾਫ਼ਟ ਕਾਲਜ਼ ਹਾੱਲ ਗੇਟ, ਸਰਕਾਰੀ ਗਾਰਮੈਂਟ ਟੈਕਨਲਾਜ਼ੀ ਸੰਸਥਾ ਅਤੇ ਦਯਾਨੰਦ ਆਈ ਟੀ ਆਈ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਵੋਟਰ ਜਾਗਰੂਕਤਾ ਸਮੱਗਰੀ ਤਿਆਰ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਅੰਮ੍ਰਿਤਸਰ ਕੇਂਦਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ ਡਬਲਿਊ ਡੀ ਡਾ.ਅਮਨ ਕੁਮਾਰੀ ਨੇ ਦੱਸਿਆ ਕਿ ਇਹਨਾਂ ਸੰਸਥਾਵਾਂ ਵਿੱਚ ਟ੍ਰੇਡ ਵਾਈਜ਼ ਵੋਟਰ ਜਾਗਰੂਕਤਾ ਸਮਗਰੀ ਤਿਆਰ ਕਰਵਾਈ ਗਈ ਹੈ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਕਪੜੇ ਦੇ ਥੈਲੇਆਂ, ਟੋਪੀਆਂ ,ਟੀ ਸ਼ਰਟਾਂ ਉੱਪਰ ਵੋਟ ਜਾਗਰੂਕਤਾ ਸਲੋਗਨ ਬਣਾਏ ਗਏ ਹਨ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਲੈਕਟ੍ਰਿਕ ਈ.ਵੀ.ਐਮ. ਮਾਡਲ, ਬੋਤਲ ਉਪਰ ਵੋਟਰ ਸੁਨੇਹਾ ਅਤੇ ਕਈ ਪੋਸਟਰ ਵੀ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹਨ।ਉਹਨਾਂ ਕਿਹਾ ਕਿ ਇਹਨਾਂ ਗਤੀਵਿਧੀਆਂ ਦਾ ਮੁੱਖ ਮਕਸਦ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨਾ ਹੈ।ਇਸ ਮੋਕੇ ਅੰਮ੍ਰਿਤਸਰ ਕੇਂਦਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ,ਪੰਕਜ ਕੁਮਾਰ, ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਹਾਜ਼ਰ ਸਨ।