← ਪਿਛੇ ਪਰਤੋ
ਕੀ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਬਣੇਗਾ ? ਹਰਜੋਤ ਬੈਂਸ ਦਾ ਵੱਡਾ ਬਿਆਨ ਚੰਡੀਗੜ੍ਹ, 17 ਮਾਰਚ 2024 : ਅੱਜ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਸਲ ਵਿਚ ਸੋਸ਼ਲ ਮੀਡੀਆਂ ਤੋਂ ਇਹ ਗਲ ਸਾਹਮਣੇ ਆਈ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਰਿਪੋਰਟਾਂ ਦਾ ਖੰਡਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਹੈ ਕਿ ਜੋ ਵੀ ਫ਼ੈਸਲਾ ਲਿਆ ਜਾਵੇਗਾ ਉਹ ਲੋਕਾਂ ਦੀ ਰਾਏ ਮੁਤਾਬਕ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਰਾਏ ਲੈ ਕੇ ਰਾਏ ਸ਼ੁਮਾਰੀ ਅਨੁਸਾਰ ਜੋ ਵੀ ਨਤੀਜਾ ਆਵੇਗਾ ਉਸ ਮੁਤਾਬਕ ਫ਼ੈਸਲਾ ਲਿਆ ਜਾਵੇਗਾ।
Total Responses : 942