← ਪਿਛੇ ਪਰਤੋ
ਲੋਕ ਸਭਾ ਚੋਣਾਂ : ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਇਸ ਦਿਨ ਸੱਦੀ ਚੰਡੀਗੜ੍ਹ, 18 ਮਾਰਚ, 2024: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਵਾਸਤੇ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਦੁਪਹਿਰ ਬਾਅਦ 2.30 ਵਜੇ ਪਾਰਟੀ ਦੇ ਮੁੱਖ ਦਫਤਰ ਸੈਕਟਰ 28 ਚੰਡੀਗੜ੍ਹ ਵਿਚ ਸੱਦੀ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਤੈਅ ਕਰਨ ਦੇ ਨਾਲ-ਨਾਲ ਸੂਬੇ ਅਤੇ ਦੇਸ਼ ਵਿਚ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕੀਤੀ ਜਾਵੇਗੀ।
Total Responses : 942