ਭਾਜਪਾ ਵੱਲੋਂ ਕੋਰ ਕਮੇਟੀ ਮੀਟਿੰਗ ’ਚ ਯੂ.ਪੀ. ਸਮੇਤ ਵੱਖ-ਵੱਖ ਰਾਜਾਂ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ
ਨਵੀਂ ਦਿੱਲੀ, 19 ਮਾਰਚ, 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਜਿਸ ਵਿਚ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਵਿਚ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਗਈ। ਯੂ ਪੀ ਤੋਂ ਇਲਾਵਾ ਰਾਜਸਥਾਨ, ਪੱਛਮੀ ਬੰਗਾਲ, ਹਰਿਆਣਾ, ਉੜੀਸਾ, ਸਿੱਕਮ, ਮਹਾਰਾਸ਼ਟਰ ਤੇ ਗੁਜਰਾਤ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕੀਤੀ ਤੇ ਇਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਜਨਰਲ ਸਕੱਤਰ ਬੀ ਐਲ ਸੰਤੋਸ਼ ਵੀ ਹਾਜ਼ਰ ਸਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: