ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀਆਂ ਵਧੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਨਵੇਂ ਸਿਰਿਓ ਲਾਇਆ NSA
ਚੰਡੀਗੜ੍ਹ, 19 ਮਾਰਚ 2024- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ 10 ਦੇ ਕਰੀਬ ਸਾਰੀਆਂ ਤੇ ਪੰਜਾਬ ਸਰਕਾਰ ਨੇ ਐਨਐਸਏ ਤਹਿਤ ਜਿਹੜੀ ਕਾਰਵਾਈ ਕਰੀਬ ਸਾਲ ਪਹਿਲਾਂ ਕੀਤੀ ਸੀ, ਨੂੰ ਬਰਕਰਾਰ ਰੱਖਦਿਆਂ ਹੋਇਆ ਸਰਕਾਰ ਨੇ ਨਵੇਂ ਸਿਰਿਓਂ ਐਨਐਸਏ ਲਗਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਰੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, NSA ਦੇ ਹੁਕਮ ਇੱਕ ਸਾਲ ਤੱਕ ਹੀ ਲਾਗੂ ਰਹਿ ਸਕਦੇ ਹਨ, ਪਰ ਹੁਣ ਇਹ ਆਦੇਸ਼ ਖ਼ਤਮ ਹੋ ਚੁੱਕੇ ਹਨ, ਇਸ ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਅਡੀਸ਼ਨਲ AG ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਸਭ ਦੇ ਖਿਲਾਫ ਨਵੇਂ ਸਿਰੇ ਤੋਂ NSA ਲਾਇਆ ਗਿਆ ਹੈ। ਇਥੇ ਜਿਕਰਯੋਗ ਹੈ ਕਿ, ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਾਈ ਗਈ NSA ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।