ਸੁਖਵਿੰਦਰ ਬਿੰਦਰਾ ਨੇ ਕੇਂਦਰੀ ਵਿਦੇਸ਼ ਮੰਤਰੀ ਮੀਨਾਕਸ਼ੀ ਲੇਖੀ ਨਾਲ ਕੀਤੀ ਖਾਸ ਮੁਲਾਕਾਤ
- ਇਸ ਵਾਰ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਕਿਸੇ ਨੌਜਵਾਨ ਨੂੰ ਅੱਗੇ ਲਿਆਉਣ ਦੀ ਕੀਤੀ ਅਪੀਲ
ਲੁਧਿਆਣਾ, 19 ਮਾਰਚ 2024 - ਅੱਜ ਲੁਧਿਆਣਾ ਵਿਖੇ ਭਾਜਪਾ ਦੇ ਸੀਨੀਅਰ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਕੌਮੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ।
ਸੁਖਵਿੰਦਰ ਸਿੰਘ ਬਿੰਦਰਾ ਨੇ ਉਨ੍ਹਾਂ ਨਾਲ ਸ਼ਹਿਰ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੁਧਿਆਣਾ ਕਾਰੋਬਾਰੀਆਂ ਦਾ ਸ਼ਹਿਰ ਹੈ, ਇੱਥੇ ਹੌਜ਼ਰੀ ਅਤੇ ਲੋਹੇ ਦੇ ਵਪਾਰੀ ਜ਼ਿਆਦਾ ਹਨ, ਇੱਥੋਂ ਦਾ ਨੌਜਵਾਨ ਉਮੀਦਵਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ ਹੈ ਅਤੇ ਉਹਨਾਂ ਦੀ ਮਦਦ ਕਰ ਸਕਦਾ ਹੈ। ਬਿੰਦਰਾ ਨੇ ਹਲਵਾਰਾ ਹਵਾਈ ਅੱਡੇ ਨੂੰ ਜਲਦੀ ਸ਼ੁਰੂ ਕਰਵਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ।
ਬਿੰਦਰਾ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬਿੰਦਰਾ ਨੇ ਸ੍ਰੀਮਤੀ ਮੀਨਾਕਸ਼ੀ ਲੇਖੀ ਨੂੰ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਕਿਸੇ ਨੌਜਵਾਨ ਨੂੰ ਉਮੀਦਵਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਨੌਜਵਾਨ ਉਮੀਦਵਾਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਅੰਦਰੋਂ ਜਾਣਦਾ ਹੈ ਅਤੇ ਕੇਂਦਰ ਸਰਕਾਰ ਦੀ ਮਦਦ ਨਾਲ ਉਨ੍ਹਾਂ ਨੂੰ ਹੱਲ ਕਰ ਸਕਦਾ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤੇਗੀ।