ਦਾਣਾ ਮੰਡੀ ਤਰਨਤਾਰਨ ਦੇ ਨਵੇਂ ਬਣੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੂੰ MLA ਲਾਲਪੁਰਾ ਨੇ ਕੀਤਾ ਸਨਮਾਨਿਤ
- ਕਿਹਾ; ਦਾਣਾ ਮੰਡੀ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਨੂੰ ਕੋਈ ਮੁਸ਼ਕਲ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,18 ਮਾਰਚ 2024 - ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਨਵੇਂ ਬਣੇ ਪ੍ਰਧਾਨ ਦਿਲਬਾਗ ਸਿੰਘ ਬਾਠ ਆਪਣੇ ਸਾਥੀਆਂ ਸਮੇਤ ਅੱਜ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਵਿਧਾਇਕ ਲਾਲਪੁਰਾ ਵਲੋਂ ਨਵੇਂ ਬਣੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦਾਣਾ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮੰਡੀਆਂ ਵਿਚ ਮਜ਼ਦੂਰਾਂ,ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਕਣਕ ਦੇ ਦਾਣੇ-ਦਾਣੇ ਦੀ ਖ਼ਰੀਦ ਕੀਤੀ ਜਾਵੇਗੀ ਅਤੇ ਉਸ ਦੀ ਚੁਕਾਈ ਵੀ ਨਾਲੋ-ਨਾਲ ਹੀ ਕਰਵਾਈ ਜਾਵੇਗੀ ਅਤੇ ਪੈਸਿਆਂ ਦੀ ਅਦਾਇਗੀ ਵੀ ਨਾਲ ਹੀ ਕਿਸਾਨਾਂ ਦੇ ਖ਼ਾਤੇ ਵਿਚ ਪਾ ਦਿੱਤੀ ਜਾਵੇਗੀ।ਇਸ ਮੌਕੇ ਸੁਰਜੀਤ ਸਿੰਘ ਕਰਮੂੰਵਾਲਾ,ਹੰਸ ਰਾਜ ਚੌਧਰੀ,ਪਵੇਲ ਸਿੰਘ ਪੰਨੂੰ, ਹਰਵਿੰਦਰ ਸਿੰਘ ਮਾਣੋਚਾਲ੍ਹ,ਹਰਜਿੰਦਰ ਸਿੰਘ ਲਾਲੀ,ਗੁਰਲਾਲ ਸਿੰਘ ਲਾਲੀ ਤੇ ਬਹਾਲ ਸਿੰਘ ਆਦਿ ਹਾਜ਼ਰ ਸਨ।