ਬਿੱਟੂ ਦੇ ਭਾਜਪਾ ਚ ਸ਼ਾਮਿਲ ਹੋਣ ਨਾਲ ਲੋਕ ਸਭਾ ਸੀਟ ਲੁਧਿਆਣਾ ਦੇ ਸਮੀਕਰਨ ਬਦਲੇ
- ਕੀ ਭਾਜਪਾ ਹਾਈ ਕਮਾਨ ਲੁਧਿਆਣਾ ਤੋਂ ਸਾਂਸਦ ਬਿੱਟੂ ਨੂੰ ਦੇਵੇਗੀ ਟਿਕਟ
ਦੀਪਕ ਜੈਨ
ਜਗਰਾਓਂ, 26 ਮਾਰਚ 2024 - ਦੇਸ਼ ਵਿੱਚ ਜਦੋਂ ਵੀ ਚੋਣਾਂ ਦਾ ਅਖਾੜਾ ਭੱਖਦਾ ਹੈ ਤਾਂ ਆਪੋ ਆਪਣਾ ਫਾਇਦਾ ਨੁਕਸਾਨ ਵੇਖਦੇ ਹੋਏ ਸਿਆਸੀ ਪਾਰਟੀਆਂ ਦੇ ਵੱਡੇ ਵੱਡੇ ਆਗੂ ਵੀ ਟਪੂਸੀ ਮਾਰਨ ਲੱਗੇ ਮਿੰਟ ਲਗਾਉਂਦੇ ਹਨ। ਦੇਸ਼ ਵਿੱਚ ਇਸ ਮੌਕੇ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਪਰ ਲੁਧਿਆਣਾ ਦੀ ਸਿਆਸਤ ਚ ਉਸ ਸਮੇਂ ਖਲਬਲੀ ਮੱਚ ਗਈ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਜੋ ਕਿ ਤਿੰਨ ਵਾਰ ਕਾਂਗਰਸ ਪਾਰਟੀ ਦੀ ਟਿਕਟ ਤੋਂ ਜਿੱਤ ਕੇ ਸਾਂਸਦ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵੀ ਲੁਧਿਆਣਾ ਤੋ ਸਾਂਸਦ ਹਨ ਪਰ ਬਿੱਟੂ ਨੇ ਅੱਜ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਦਿੱਤਾ ਜਦੋਂ ਉਹਨਾਂ ਨੇ ਕਾਂਗਰਸ ਦਾ ਹੱਥ ਛੱਡ ਭਾਜਪਾ ਦਾ ਦਾਮਨ ਫੜ ਲਿਆ।
ਭਰੋਸੇਮੰਦ ਸੂਤਰਾਂ ਦੀ ਮੰਨੀਏ ਤਾਂ ਬਿੱਟੂ ਭਾਜਪਾ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੇ ਸੰਪਰਕ ਵਿੱਚ ਵੀ ਸਨ ਜੋ ਕਿ ਦੋਹਾਂ ਸਿਆਸੀ ਪਾਰਟੀਆਂ ਚੋਂ ਕਿਸੇ ਇੱਕ ਸਿਆਸੀ ਪਾਰਟੀ ਨਾਲ ਹੱਥ ਮਿਲਾਉਣ ਲਈ ਤਿਆਰ ਬਰ ਤਿਆਰ ਬੈਠੇ ਸਨ। ਪਰ ਅੱਜ ਬਿੱਟੂ ਨੇ ਭਾਜਪਾ ਵਿੱਚ ਸ਼ਾਮਿਲ ਹੋ ਕੇ ਇਸ ਖਬਰ ਤੇ ਮੋਹਰ ਲਗਾ ਦਿੱਤੀ ਹੈ। ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਚਰਚਾਵਾਂ ਦਾ ਬਾਜ਼ਾਰ ਗਰਮਾ ਗਿਆ ਹੈ ਕਿ ਕੀ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਉਹਨਾਂ ਦੇ ਕਰੀਬੀ ਮੰਨੇ ਜਾਣ ਵਾਲੇ ਕਾਂਗਰਸੀ ਆਗੂ ਵੀ ਕੀ ਆਉਣ ਵਾਲੇ ਸਮੇਂ ਵਿੱਚ ਬਿੱਟੂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਭਾਜਪਾ ਵਿੱਚ ਸ਼ਾਮਿਲ ਹੋਣਗੇ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।
ਪਰ ਸੂਬੇ ਦੀ ਸਿਆਸਤ ਵਿੱਚ ਇਨਾਂ ਚਰਚਾਵਾਂ ਦਾ ਵੀ ਜ਼ੋਰ ਪੂਰਾ ਜ਼ੋਰਾਂ ਤੇ ਹੈ ਕੀ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਸਾਬਕਾ ਕੈਬਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਦਾ ਖੇਡਦੀ ਹੋਈ ਆਸ਼ੂ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਕਿ ਸਾਂਸਦ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਲੋਕ ਸਭਾ ਹਲਕਾ ਲੁਧਿਆਣਾ ਦੇ ਬਦਲਣਗੇ ਸਮੀਕਰਨ ਸਾਂਸਦ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਲੋਕ ਸਭਾ ਹਲਕਾ ਲੁਧਿਆਣਾ ਦੇ ਸਮੀਕਰਨ ਹੁਣ ਕਿੰਝ ਬਦਲਦੇ ਹਨ ਇਹ ਵੀ ਦੇਖਣ ਯੋਗ ਹੋ ਹੋਵੇਗਾ। ਕਿਉਂਕਿ ਬਿੱਟੂ ਵੱਲੋ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਜਿੱਥੇ ਕਾਂਗਰਸ ਨੂੰ ਨੁਕਸਾਨ ਪਹੁੰਚਿਆ ਹੈ ਉੱਥੇ ਹੀ ਭਾਜਪਾ ਨੂੰ ਇਸ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਫਾਇਦਾ ਮਿਲਦਾ ਹੈ ਜਾ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ ਪਰ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪਿਛਲੇ ਕਾਫੀ ਸਮੇਂ ਤੋਂ ਭਾਜਪਾ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੇ ਸੁਖਵਿੰਦਰ ਸਿੰਘ ਗਰੇਵਾਲ, ਡਾਕਟਰ ਪਰਮਜੀਤ ਸਿੰਘ ਰਾਣੂ ਅਤੇ ਬੀਤੇ ਸਮੇਂ ਅਕਾਲੀ ਦਲ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਨੌਜਵਾਨ ਆਗੂ ਪਰਮਿੰਦਰ ਬਰਾੜ ਵੱਲੋਂ ਲੋਕ ਸਭਾ ਹਲਕਾ ਲੁਧਿਆਣਾ ਵਿੱਚ ਭਾਜਪਾ ਲਈ ਕੀਤੀ ਜਾ ਰਹੀ ਮਿਹਨਤ ਰੰਗ ਲਿਆਵੇਗੀ ਜਾਂ ਭਾਜਪਾ ਨਵੇਂ ਨਵੇਂ ਪਾਰਟੀ ਵਿੱਚ ਆਏ ਰਵਨੀਤ ਸਿੰਘ ਬਿੱਟੂ ਤੇ ਆਪਣਾ ਸਿਆਸੀ ਦਾ ਖੇਡਦੀ ਹੋਈ ਆਪਣੇ ਪੁਰਾਣੇ ਆਗੂਆਂ ਦੀ ਮਿਹਨਤ ਤੇ ਪਾਣੀ ਫਿਰੇਗੀ। ਇੱਥੇ ਇਹ ਵੀ ਗੱਲ ਸਾਫ ਹੈ ਕੀ ਭਾਜਪਾ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ਣ ਲਈ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਲੁਧਿਆਣਾ ਸੀਟ ਨੂੰ ਹਰ ਹਾਲ ਵਿੱਚ ਜਿੱਤਣ ਦੇ ਲਈ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਿੱਖ ਚਿਹਰੇ ਨੂੰ ਅੱਗੇ ਲੈ ਕੇ ਆਉਣਾ ਚਾਹੁੰਦੀ ਹੈ ਸਿਆਸੀ ਜਾਣਕਾਰਾਂ ਦੀ ਮੰਨੀਏ ਤਾਂ ਜੇਕਰ ਭਾਜਪਾ ਨਵੇਂ ਨਵੇਂ ਭਾਜਪਾ ਵਿੱਚ ਸ਼ਾਮਿਲ ਹੋਏ ਬਿੱਟੂ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਦੀ ਹੈ ਤਾਂ ਭਾਜਪਾ ਨੂੰ ਇਹ ਸੀਟ ਜਿੱਤਣੀ ਔਖੀ ਹੀ ਨਹੀਂ ਨਾਮੁਮਕਿਨ ਲੱਗਦੀ ਹੈ।