← ਪਿਛੇ ਪਰਤੋ
ਕਪੂਰਥਲਾ: AAP ਦੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦਿਹਾਂਤ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 27 ਮਾਰਚ 2024 ਆਮ ਆਦਮੀ ਪਾਰਟੀ ਹਲਕਾ ਕਪੂਰਥਲਾ ਦੇ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦੇਰ ਰਾਤ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਪਿਛਲੇ 2 ਕੁ ਦਿਨਾਂ ਤੋਂ ਜਲੰਧਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਦੇਰ ਰਾਤ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਲੜਕਿਆਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਉਹਨਾਂ ਦਾ ਸਸਕਾਰ ਅੱਜ 2 ਵਜੇ ਬਾਅਦ ਦੁਪਹਿਰ ਕੀਤਾ ਜਾਵੇਗਾ
Total Responses : 942