← ਪਿਛੇ ਪਰਤੋ
ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਲ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 27 ਮਾਰਚ,2024- ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਕੇਂਦਰੀ ਦਫਤਰ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਭਾਜਪਾ ਪਰਿਵਾਰ ‘ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਤਰੁਣ ਚੁੱਘ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦਾ ਭਾਜਪਾ ਪਰਿਵਾਰ 'ਚ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਲਗਾਤਾਰ ਅੱਗੇ ਵੱਧ ਰਹੀ ਹੈ ਅਤੇ ਭਾਜਪਾ ਪਰਿਵਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਇਹਨਾਂ ਦੇ ਆਉਣ ਨਾਲ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਲੋਕਸਭਾ ਚੋਣਾਂ 'ਚ ਭਾਜਪਾ 13 ਸੀਟਾਂ 'ਤੇ ਮਜ਼ਬੂਤੀ ਨਾਲ ਲੜੇਗੀ ਤੇ ਜਿੱਤੇਗੀ।
Total Responses : 942