← ਪਿਛੇ ਪਰਤੋ
ਅੰਮ੍ਰਿਤਸਰ : 42 ਸਾਲਾ ਨੌਜਵਾਨ ਨੇ ਕੀਤੀ ਆਪਣੀ ਜੀਵਨ-ਲੀਲਾ ਸਮਾਪਤ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 28 ਮਾਰਚ 2024 : ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਏ ਜਿਥੇ ਇੱਕ 42 ਸਾਲਾ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪਰਿਵਾਰਕ ਮੇਮ੍ਬਰਾਂ ਦੇ ਦੱਸਣ ਮੁਤਾਬਕ ਮ੍ਰਿਤਕ ਕਮਲ ਕੁਮਾਰ ਸ਼ਰਮਾ ਜੋ ਗੋਕੁਲ ਵਿਹਾਰ ਗਲੀ 3 ਦਾ ਰਹਿਣ ਵਾਲਾ ਸੀ ਅਤੇ ਸਿਕਊਰਟੀ ਗਾਰਡ ਦੀ ਡਿਊਟੀ ਕਰਦਾ ਸੀ ਅਤੇ ਡਿਪ੍ਰੈਸ਼ਨ 'ਚ ਹੋਣ ਕਾਰਨ ਉਸ ਦੀਆਂ ਦਵਾਈਆਂ ਚੱਲ ਰਹੀਆਂ ਸੀ । ਬੀਤੇ ਕੁਝ ਦਿਨ ਪਹਿਲਾ ਇਸਦੀ ਪਤਨੀ ਰਾਜੀ ਖੁਸ਼ੀ ਆਪਣੇ ਪੇਕੇ ਗਈ ਸੀ ਪਰ ਅੱਜ ਅਚਾਨਕ ਹੀ ਕਮਲ ਕੁਮਾਰ ਵੱਲੋਂ ਆਤਮਹੱਤਿਆਂ ਕਰ ਲਈ ਗਈ । ਮ੍ਰਿਤਕ ਦੇ ਪਰਿਵਾਰਕ ਮੇਮ੍ਬਰਾਂ ਨੇ ਦੱਸਿਆ ਕੀ ਦੋਵਾਂ ਪਤੀ ਪਤਨੀ ਦਾ ਆਪਸ ਚ ਕੋਈ ਝਗੜਾ ਨਹੀਂ ਸੀ।
Total Responses : 942