ਸ਼੍ਰੀ ਕਲਗੀਧਰ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦਾ ਆਰੰਭ
ਬਲਰਾਜ ਸਿੰਘ ਰਾਜਾ
*ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਜੀ ਖਾਲਸਾ ਨੇ ਕੀਤਾ ਉਦਘਾਟਨ*
ਬਿਆਸ , 29 ਮਾਰਚ 2024 :
ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਮਹਿਤਾ ਚੌਂਕ ਅਤੇ ਬਾਬਾ ਬਕਾਲਾ ਸਾਹਿਬ ਦੇ ਨਵੇਂ ਵਿੱਦਿਅਕ ਯੂਨਿਟ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਤਾਲਾ ਦਾ ਉਦਘਾਟਨ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਵੱਲੋਂ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਭਾਈ ਲਵਪ੍ਰੀਤ ਸਿੰਘ, ਭਾਈ ਸਿਮਰਪ੍ਰੀਤ ਸਿੰਘ ਅਤੇ ਸਾਥੀਆਂ ਵੱਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਹਾਜ਼ਰ ਸਮੂਹ ਵਿਦਿਆਰਥੀਆਂ ਅਤੇ ਸੰਗਤਾਂ ਨੂੰ ਸਰਵਣ ਕਰਵਾਇਆ। ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਆਏ ਸ੍ਰੀ ਮੁੱਖਵਾਕ ਦੀ ਕਥਾ ਸੰਤ ਗਿਆਨੀ ਹਰਨਾਮ ਸਿੰਘ ਜੀ ਵੱਲੋਂ ਕੀਤੀ ਗਈ। ਅਰਦਾਸ ਉਪਰੰਤ ਇਸ ਨਵੇਂ ਵਿੱਦਿਅਕ ਅਦਾਰੇ ਦਾ ਉਦਘਾਟਨ ਜੈਕਾਰਿਆਂ ਦੀ ਗੂੰਜ ਵਿੱਚ ਸੰਤ ਗਿਆਨੀ ਹਰਨਾਮ ਸਿੰਘ ਜੀ ਵੱਲੋਂ ਕੀਤਾ ਗਿਆ। ਸਮੂਹ ਸੰਸਥਾ ਦੇ ਚੇਅਰਮੈਨ ਸ੍ਰ: ਗੁਰਦੀਪ ਸਿੰਘ ਰੰਧਾਵਾ ਅਤੇ ਪ੍ਰਧਾਨ ਸ੍ਰ: ਕੁਲਬੀਰ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੀ ਅਪ੍ਰੈਲ 2024 ਤੋਂ ਇਹ ਅਦਾਰਾ ਆਪਣਾ ਪਹਿਲਾ ਵਿੱਦਿਅਕ ਸੈਸ਼ਨ ਆਰੰਭ ਕਰਨ ਜਾ ਰਿਹਾ ਹੈ।
ਪ੍ਰੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਗਰੁੱਪਾਂ ਦੀ ਪੜ੍ਹਾਈ ਕਰਵਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀਆਂ ਸਹਿ- ਅਕਾਦਮਿਕ ਕਿਰਿਆਵਾਂ ਦੁਆਰਾ ਬੱਚੇ ਦੇ ਅਕਾਦਮਿਕ ਅਤੇ ਬੌਧਿਕ ਪੱਧਰ ਨੂੰ ਉੱਚਾ ਚੁੱਕਦੇ ਹੋਏ ਉਸਦੇ ਸਰਵਪੱਖੀ ਵਿਕਾਸ ਤੇ ਜ਼ੋਰ ਦਿੱਤਾ ਜਾਵੇਗਾ। ਸੰਤ ਗਿਆਨੀ ਹਰਨਾਮ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਇਸ ਇਲਾਕੇ ਵਿੱਚ ਵਿੱਦਿਆ ਦੇ ਪ੍ਰਸਾਰ ਦੇ ਖੇਤਰ ਵਿੱਚ ਬਹੁਤ ਵਡਮੁੱਲਾ ਯੋਗਦਾਨ ਹੈ। ਇਹ ਸੰਸਥਾਵਾਂ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਦਿਆਰਥੀਆਂ ਨੂੰ ਅੱਗੇ ਲਿਜਾ ਰਹੀਆਂ ਹਨ, ਉਥੇ ਧਾਰਮਿਕ ਤੌਰ ਤੇ ਵੀ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀਆਂ ਹਨ।
ਇਸ ਮੌਕੇ ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਦੇ ਸਕੱਤਰ ਸ੍ਰ.ਹਰਸ਼ਦੀਪ ਸਿੰਘ ਰੰਧਾਵਾ, ਸ੍ਰ.ਅਵਤਾਰ ਸਿੰਘ ਬੁੱਟਰ ਮੈਂਬਰ ਚੀਫ਼ ਖਾਲਸਾ ਦੀਵਾਨ, ਸਰਦਾਰ ਬਲਵਿੰਦਰ ਸਿੰਘ ਗੁਮਟਾਲਾ, ਐਡਵੋਕੇਟ ਹਰਜੋਤ ਸਿੰਘ ਮਾਨ , ਸ੍ਰ. ਸੁਖਜਾਪ ਸਿੰਘ, ਸ੍ਰ. ਜਗਤਾਰ ਸਿੰਘ ਗੱਗੜਬਾਣਾ, ਸ੍ਰ. ਗੁਰਜਿੰਦਰ ਸਿੰਘ ਸਠਿਆਲਾ, ਸ੍ਰ. ਗਿਆਨ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਪੱਲ੍ਹਾ ਜੀ , ਸ੍ਰ. ਹਰਦੀਪ ਸਿੰਘ ਸਠਿਆਲਾ ,ਪ੍ਰਿੰ. ਹਰਦੇਵ ਸਿੰਘ ਸੂਜੋਕਾਲੀਆ , ਪ੍ਰਿੰ. ਗੁਰਸੇਵਕ ਸਿੰਘ ਬਿਹਾਰੀਪੁਰ, ਪ੍ਰਿੰ. ਹਰਵਿੰਦਰ ਕੌਰ, ਪ੍ਰਿੰ. ਗੁਰਪ੍ਰੀਤ ਸਿੰਘ ਪੱਡਾ ,ਪ੍ਰਿੰ. ਮਨਜੀਤ ਕੌਰ ਵਾਲੀਆ ਅਤੇ ਸ੍ਰ. ਅਨੂਜੀਤ ਸਿੰਘ ਵਾਲੀਆ ਹਾਜ਼ਰ ਸਨ।