ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪਿੰਡ ਮਛਰਾਲਾ ਵਿਖੇ ਮਸੀਹ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ - ਮਹਾਜਨ
ਡੇਰਾ ਬਾਬਾ ਨਾਨਕ, 29 ਮਾਰਚ 2024 - ਅੱਜ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਵਿਖੇ ਪਹੁੰਚ ਕੇ ਬੇਅੰਤ ਮਸੀਹ ਅਤੇ ਗੀਤਾ ਮਸੀਹ ਦੇ ਹੋਏ ਦੇਹਾਂਤ ਤੇ ਸਮੁੱਚੇ ਰੰਧਾਵਾ ਪਰਿਵਾਰ ਵੱਲੋਂ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਮੁੱਚਾ ਰੰਧਾਵਾ ਪਰਿਵਾਰ ਇਸ ਦੁੱਖ ਦੀ ਘੜੀ ਵਿੱਚ ਦੁੱਖੀ ਪਰਿਵਾਰ ਨਾਲ ਖੜਾ ਹੈ ਤੇ ਇਹਨਾਂ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਿਲ ਨਹੀਂ ਆਉਣ ਦਿਤੀ ਜਾਵੇਗੀ।
ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸਾਂਤੀ ਲਈ ਅਰਦਾਸ ਕੀਤੀ ਇਸ ਤੋਂ ਬਾਅਦ ਬੀਬੀ ਜਤਿੰਦਰ ਕੋਰ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ।