ਕੇਜਰੀਵਾਲ ਦੇ ਮੰਤਰੀ ਕੈਲਾਸ਼ ਗਹਿਲੋਤ ਪਹਿਲੇ ਸੰਮਨ 'ਤੇ ED ਅੱਗੇ ਹੋਏ ਪੇਸ਼
ਨਵੀਂ ਦਿੱਲੀ, 30 ਮਾਰਚ 2024 : ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਈਡੀ ਨੇ ਕੈਲਾਸ਼ ਗਹਿਲੋਤ ਨੂੰ ਸੰਮਨ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
ਅਜਿਹੇ 'ਚ ਕੈਲਾਸ਼ ਗਹਿਲੋਤ ਪਹਿਲੇ ਹੀ ਸੰਮਨ 'ਤੇ ਈਡੀ ਦਫਤਰ ਪਹੁੰਚ ਚੁੱਕੇ ਹਨ। ਕੈਲਾਸ਼ ਗਹਿਲੋਤ ਨਜਫਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ, ਗ੍ਰਹਿ ਅਤੇ ਕਾਨੂੰਨ ਮੰਤਰੀ ਹਨ।
ਈਡੀ ਦੇ ਸੰਮਨ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਸੀ ਕਿ ਮੈਂ ਅੱਜ ਹੀ ਜਾਂਚ ਵਿੱਚ ਸ਼ਾਮਲ ਹੋਵਾਂਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਨੇਤਾ ਦਿਲੀਪ ਕੁਮਾਰ ਪਾਂਡੇ ਨੇ ਈਡੀ ਦੇ ਸੰਮਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਈਡੀ ਸੰਮਨ ਨਾ ਆਇਆ ਹੁੰਦਾ ਤਾਂ ਹੋਰ ਹੈਰਾਨੀ ਹੁੰਦੀ। ਉਨ੍ਹਾਂ ਕਿਹਾ ਕਿ ਹੁਣ ਪੂਰਾ ਦੇਸ਼ ਤਾਨਾਸ਼ਾਹੀ ਵਿਰੁੱਧ ਇਕਜੁੱਟ ਹੋ ਰਿਹਾ ਹੈ। ਅਸੀਂ ਪੂਰੇ ਦੇਸ਼ ਨੂੰ ਭਾਜਪਾ ਦੀ ਗੁੰਡਾਗਰਦੀ ਅਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।