← ਪਿਛੇ ਪਰਤੋ
ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ ਨਵੀਂ ਦਿੱਲੀ, 15 ਅਪ੍ਰੈਲ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਮੁਲਾਕਾਤ ਰੱਦ ਕਰ ਦਿੱਤੀ ਸੀ।
Total Responses : 948