← ਪਿਛੇ ਪਰਤੋ
ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀ ਹਥਿਆਰਾਂ ਸਮੇਤ ਗ੍ਰਿਫਤਾਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ ,15 ਅਪ੍ਰੈਲ 2024 : ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਕਪੂਰਥਲਾ ਪੁਲਿਸ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਐਸਐਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ ਤੇ 26 ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ।
Total Responses : 948