ਅਵਦੇਸ਼ ਸਿੰਘ ਨੂੰ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਦਾ ਚੀਫ਼ ਐਡਵਾਈਜ਼ਰ ਬਣੇ
ਰੋਹਿਤ ਗੁਪਤਾ
ਗੁਰਦਾਸਪੁਰ 16 ਅਪ੍ਰੈਲ 2024 : ਗੁਰਦਾਸਪੁਰ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਰਵਸੰਮਤੀ ਨਾਲ ਸਰਦਾਰ ਅਵਦੇਸ਼ ਸਿੰਘ ਨੂੰ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਗੁਰਦਾਸਪੁਰ ਦਾ ਚੀਫ਼ ਐਡਵਾਈਜ਼ਰ ਨਿਯੁਕਤ ਕੀਤਾ ਗਿਆ। ਇਸ ਮੋਕੇ ਜਿਮਨਾਸਟਿਕ ਐਸੋਸੀਏਸ਼ਨ ਦੇ ਸਾਰੇ ਹੀ ਅਹੁੱਦੇਦਾਰ ਮੌਜੂਦ ਸਨ। ਮੀਟਿੰਗ ਦਾ ਮੁੱਖ ਉਦੇਸ਼ ਗੁਰਦਾਸਪੁਰ ਸ਼ਹਿਰ ਦੀ ਜਿਮਨਾਸਟਿਕ ਦੇ ਪੱਧਰ ਨੂੰ ਉੱਚਾ ਚੁੱਕਣਾ ਸੀ। ਇਸ ਦੌਰਾਨ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਵੱਲੋਂ ਇਸ ਮੁੱਦੇ ਉੱਤੇ ਕਾਫ਼ੀ ਦੇਰ ਤੱਕ ਚਰਚਾ ਹੋਈ।
ਜ਼ਿਕਰਯੋਗ ਹੈ ਕਿ ਕੁਝ ਪਹਿਲਾਂ ਗੁਰਦਾਸਪੁਰ ਦੇ ਜਿਮਨਾਸਟਿਕ ਖਿਡਾਰੀਆਂ ਅਤੇ ਖਿਡਾਰਨਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਜਿਮਨਾਸਟਿਕ ਵਿੱਚ ਮੱਲਾਂ ਮਾਰੀਆਂ ਸੀ ਪਰ ਕੁਝ ਸਾਲਾਂ ਤੋਂ ਇਸ ਖੇਡ ਵਿੱਚ ਕਾਫ਼ੀ ਗਿਰਾਵਟ ਆ ਰਹੀ ਸੀ। ਜਿਮਨਾਸਟਿਕ ਵਿੱਚ ਮੁੜ ਤੋਂ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਗੁਰਦਾਸਪੁਰ ਦੀ ਸ਼ਮੂਲੀਅਤ ਨੂੰ ਲੈ ਕੇ ਇਹ ਮੀਟਿੰਗ ਰੱਖੀ ਗਈ ਸੀ।ਮੀਟਿੰਗ ਵਿੱਚ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਗੁਰਦਾਸਪੁਰ ਦੇ ਸਮੁੱਚੇ ਮੈਂਬਰਾਂ ਨੇ ਫੈਸਲਾ ਕੀਤਾ ਕਿ ਉਹ ਹੁਣ ਇਸ ਖੇਡ ਪਾਸੇ ਜ਼ਿਆਦਾ ਤੋਂ ਜ਼ਿਆਦਾ ਧਿਆਨ ਦੇਣਗੇ। ਇਸ ਖੇਡ ਨੂੰ ਉਸ ਦੇ ਅਸਲੀ ਮੁਕਾਮ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਣਗੇ। ਇਸ ਦੌਰਾਨ ਉਨ੍ਹਾਂ ਨੇ ਜਿਮਨਾਸਟਿਕ ਦੇ ਕੋਚਾਂ ਅਤੇ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜੀਉ ਲਾਲ ਬੱਗਾ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਦਾ ਧਿਆਨ ਸਿਰਫ ਹੁਣ ਇਸ ਖੇਡ ਵੱਲ ਹੀ ਰਹੇਗਾ। ਉਹ ਹੁਣ ਆਪ ਜਾ ਕੇ ਖਿਡਾਰੀਆਂ ਦੀ ਖੇਡ ਨੂੰ ਬੜੀ ਹੀ ਬਾਰੀਕੀ ਨਾਲ ਅਧਿਐਨ ਕਰਾਉਣਗੇ ਅਤੇ ਜਿੱਥੇ ਵੀ ਕਿਤੇ ਕੋਈ ਕਮੀ ਪੇਸ਼ੀ ਆਵੇਗੀ,ਉਸ ਨੂੰ ਬਿਨਾਂ ਦੇਰੀ ਕੀਤੇ ਦੂਰ ਕੀਤਾ ਜਾਵੇਂਗਾ। ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ, ਰਕੇਸ਼ ਕੁਮਾਰ, ਮੈਡਮ ਵੀਨਾ, ਸੰਜੀਵ ਬਾਵਾ, ਸਤਿੰਦਰ ਡਾਲੀ,ਪਿੰਦਾ ਅਤੇ ਕੋਚ ਗਗਨ ਮੌਜੂਦ ਸਨ।