ਪੰਜਾਬ ਦੇ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ 'ਤੇ ਬੀਜੇਪੀ ਨੇਤਾ ਵਿਜੇ ਸਾਂਪਲਾ ਦਾ ਦਰਦ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 16 ਅਪ੍ਰੈਲ 2024 : ਪੰਜਾਬ ਦੇ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ 'ਤੇ ਬੀਜੇਪੀ ਨੇਤਾ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।
ਦੱਸ ਦੇਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਤੋਂ ਭਾਜਪਾ ਨੇ ਕੇਂਦਰੀ ਮੰਤਰੀ ਅਤੇ ਮੌਜੂਦਾ ਭਾਜਪਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਟਿਕਟ ਰੱਦ ਕਰ ਦਿੱਤੀ ਹੈ ਅਤੇ ਟਿਕਟ ਉਨ੍ਹਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਦਿੱਤੀ ਹੈ।