ਹੇਮਾ ਮਾਲਿਨੀ ਖਿਲਾਫ ਟਿੱਪਣੀ ਕਰਨ 'ਤੇ ਚੋਣ ਕਮਿਸ਼ਨ ਨੇ ਰਣਦੀਪ ਸੁਰਜੇਵਾਲਾ ਦੇ ਪ੍ਰਚਾਰ ਕਰਨ 'ਤੇ ਲਾਈ ਪਾਬੰਦੀ
ਨਵੀਂ ਦਿੱਲੀ, 16 ਅਪ੍ਰੈਲ 2024 - ਚੋਣ ਕਮਿਸ਼ਨ ਨੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁੱਧ ਟਿੱਪਣੀ ਕਰਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸਿੰਘ ਸੂਰਜੇਵਾਲਾ ਨੂੰ 48 ਘੰਟਿਆਂ ਲਈ ਪ੍ਰਚਾਰ ਕਰਨ ਤੋਂ ਰੋਕ ਦਿੱਤਾ ਹੈ।
ਹੇਮਾ ਮਾਲਿਨੀ 'ਤੇ ਅਣਉਚਿਤ ਟਿੱਪਣੀ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਖਿਲਾਫ ਇਹ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਅੱਜ ਸ਼ਾਮ 6 ਵਜੇ ਤੋਂ ਅਗਲੇ 48 ਘੰਟਿਆਂ ਲਈ ਸੁਰਜੇਵਾਲਾ 'ਤੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਉਹ ਜਨਤਕ ਮੀਟਿੰਗਾਂ, ਰੋਡ ਸ਼ੋਅ, ਇੰਟਰਵਿਊ ਅਤੇ ਮੀਡੀਆ ਵਿੱਚ ਜਨਤਕ ਬਿਆਨ ਨਹੀਂ ਦੇ ਸਕਣਗੇ।
ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਰਣਦੀਪ ਸੁਰਜੇਵਾਲਾ ਨੇ ਹਰਿਆਣਾ ਦੇ ਕੈਥਲ (ਕੁਰੂਕਸ਼ੇਤਰ ਸੰਸਦੀ ਖੇਤਰ) ਵਿੱਚ INDIA ਦੇ ਉਮੀਦਵਾਰ ਸੁਸ਼ੀਲ ਗੁਪਤਾ ਦੇ ਸਮਰਥਨ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਨੇਤਾ ਅਤੇ ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਉੱਤੇ ਵਿਵਾਦਿਤ ਟਿੱਪਣੀ ਕੀਤੀ ਸੀ।