Breaking: ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ, ਦਿੱਲੀ-ਅੰਮ੍ਰਿਤਸਰ ਰੇਲ ਟ੍ਰੈਕ ਬੰਦ- ਵੇਖੋ ਵੀਡੀਓ
ਦਿੱਲੀ ਤੋਂ ਜੰਮੂ-ਅੰਮ੍ਰਿਤਸਰ ਜਾਣ ਵਾਲੀਆਂ ਟਰੇਨਾਂ ਬੰਦ
ਚੰਡੀਗੜ੍ਹ, 17 ਅਪ੍ਰੈਲ 2024- ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਕਿਸਾਨਾ ਦੇ ਵੱਲੋਂ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਰੇਲ ਰੋਕੋ ਅੰਦੋਲਨ ਦੇ ਕਾਰਨ ਦਿੱਲੀ-ਅੰਮ੍ਰਿਤਸਰ ਰੇਲ ਟ੍ਰੈਕ ਬੰਦ ਹੋ ਗਈ ਹੈ। ਜਿਸ ਦੇ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂ ਕਹਿ ਰਹੇ ਹਨ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਅਸੀਂ ਸ਼ੰਭੂ ਬਾਰਡਰ 'ਤੇ ਰੇਲ ਗੱਡੀ ਰੋਕਾਂਗੇ। ਜੇਕਰ ਫਿਰ ਵੀ ਰਿਹਾਈ ਨਾ ਹੋਈ ਤਾਂ ਅਸੀਂ ਹੋਰ ਥਾਵਾਂ 'ਤੇ ਵੀ ਰੇਲਾਂ ਰੋਕਾਂਗੇ। ਪੁਲਿਸ ਨੇ ਸ਼ੰਭੂ ਸਰਹੱਦ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ।