← ਪਿਛੇ ਪਰਤੋ
ਅੰਮ੍ਰਿਤਸਰ : ਸਮਾਜ ਸੇਵੀ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ, SSP ਨੂੰ ਦਿੱਤਾ ਮੰਗ ਪੱਤਰ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 18 ਅਪ੍ਰੈਲ 2024 : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨਜ਼ਦੀਕ ਇੱਕ ਸਮਾਜ ਸੇਵੀ ਦੇ ਗੱਡੀ ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀ ਭਰੀ ਚਿੱਠੀ ਲਿਖ ਉਸ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ । ਜਿਸ ਤੋਂ ਬਾਅਦ ਸਮਾਜ ਸੇਵੀ ਵੱਲੋਂ ਅੰਮ੍ਰਿਤਸਰ ਦੇ ਐਸਐਸਪੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਆਪਣੀ ਸਿਕਿਉਰਿਟੀ ਵਧਾਉਣ ਵਾਸਤੇ ਵੀ ਕਿਹਾ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਐਸਐਸਪੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਸਦੀ ਜਾਨ ਮਾਲ ਦੀ ਰਾਖੀ ਉਹਨਾਂ ਵੱਲੋਂ ਕੀਤੀ ਜਾਵੇਗੀ।
Total Responses : 961