200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦੀ ਬੇਰਹਿਮੀ ਨਾਲ ਮਾਰ ਕੁਟਾਈ, ਹੋਈ ਮੌਤ
ਪਰਿਵਾਰ ਨੇ ਪਿੰਡ ਵਾਸੀਆਂ ਨਾਲ ਥਾਣਾ ਘੇਰਿਆ
ਰੋਹਿਤ ਗੁਪਤਾ
ਗੁਰਦਾਸਪੁਰ, 20 ਅਪ੍ਰੈਲ 2024 : ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਦੇ ਨੌਜਵਾਨ ਮਸੀਹ ਪੁੱਤਰ ਤਰਸੇਮ ਮਸੀਹ ਉਮਰ 34 ਸਾਲ ਵਾਸੀ ਜੋੜੀਆਂ ਕਲਾਂ ਦਾ ਜੋ ਕਿ ਜਲੰਧਰ ਵਿਖੇ ਕਿਸੇ ਢਾਬੇ ਤੇ ਕੰਮ ਕਰਦਾ ਸੀ ਉਹ ਆਪਣੇ ਪਿੰਡ ਸੁੱਟੀ ਲੈ ਕੇ ਆਇਆ ਆਇਆ ਹੋਇਆ ਸੀ ਉਹ ਨਾਲ ਦੇ ਪਿੰਡ ਹਰੂਵਾਲ ਵਿਖੇ ਆਪਣੇ ਮਿੱਤਰ ਸੁਖਾ ਮਸੀਹ ਨਾਲ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਕੋਲੋਂ ਸ਼ਰਾਬ ਪੀਣ ਗਿਆ ਸੀ ਤੇ ਉੱਥੇ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਨੇ ਕਥਿਤ ਤੌਰ ਤੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾਸ ਨੂੰ ਨੇੜਲੇ ਡਰੇਨ ਨਾਲੇ ਵਿੱਚ ਸੁੱਟ ਦਿੱਤਾ ਗਿਆ। ਜਿਸ ਦੀ ਜਾਣਕਾਰੀ ਉਸ ਦੇ ਨਾਲ ਗਏ ਸੁੱਖਾ ਮਸੀਹ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਗਈ।
ਇਸ ਦੀ ਸਬੰਧੀ ਤੁਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਲਾਸ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਉਹਨਾਂ ਨੂੰ ਬਣਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ, ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜਿਸਦੇ ਕਾਰਨ ਅੱਜ ਉਹਨਾਂ ਨੂੰ ਪਿੰਡ ਜੋੜੀਆਂ ਕਲਾਂ ਦੇ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਸਾਹਮਣੇ ਧਰਨਾ ਲਾਇਆ ਗਿਆ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਅਧਿਕਾਰੀ ਦਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ ਦਿੱਤਾ ਜਾਵੇਗਾ।