ਕਾਂਗਰਸ ਨੂੰ ਇੱਕ ਹੋਰ ਝਟਕਾ, ਪ੍ਰਿਯੰਕਾ ਗਾਂਧੀ ਦੇ ਕਰੀਬੀ ਤਜਿੰਦਰ ਪਾਲ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ 20 ਅਪ੍ਰੈਲ 2024 : ਲੋਕ ਸਭਾ ਚੋਣਾਂ 2024 ਦੌਰਾਨ ਕਾਂਗਰਸ ਪਾਰਟੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। AICC ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਸਕੱਤਰ ਤਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਿੱਟੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਸੀ।
ਤਜਿੰਦਰ ਪਾਲ ਸਿੰਘ ਬਿੱਟੂ ਨੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫਾ ਭੇਜ ਕੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਤੁਰੰਤ ਅਸਤੀਫਾ ਦੇ ਦਿੱਤਾ ਹੈ। ਹਿਮਾਚਲ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਹਮੀਰਪੁਰ, ਕਾਂਗੜਾ, ਮੰਡੀ ਅਤੇ ਸ਼ਿਮਲਾ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ।